Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਦਿੱਲੀ

More News

ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਮਸਲਾ ਕਿਸੇ ਇੱਕ ਰਾਜ ਦੇ ਕਿਸਾਨਾਂ ਦਾ ਨਹੀਂ, ਭਾਰਤ ਦੇ ਕਿਰਤੀ ਲੋਕਾਂ ਦੀ ਰੋਜ਼ੀ ਰੋਟੀ ਦਾ ਸਵਾਲ ਹੈ: ਕਿਸਾਨ ਆਗੂ

Updated on Friday, November 12, 2021 19:31 PM IST
 
ਦਲਜੀਤ ਕੌਰ ਭਵਾਨੀਗੜ੍ਹ
 
ਨਵੀਂ ਦਿੱਲੀ, 12 ਨਵੰਬਰ, 2021: ਦਿੱਲੀ ਦੇ ਟਿਕਰੀ ਬਾਰਡਰ 'ਤੇ ਪਕੌੜਾ ਚੌਕ ਲਾਗੇ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨਾਲ 2 ਮੀਟਿੰਗਾਂ ਹੋਈਆਂ ਜਿਨ੍ਹਾਂ 'ਚ ਪੰਜਾਬ ਸਰਕਾਰ ਨੇ ਮੰਨਿਆ ਕਿ ਤੁਹਾਡੀਆਂ ਸਾਰੀਆਂ ਮੰਗਾਂ ਜਾਇਜ਼ ਹਨ ਪਰ ਸਰਕਾਰ ਮੰਗਾਂ ਨੂੰ ਵਾਜਬ ਦੱਸ ਕੇ ਵੀ ਲਾਗੂ ਕਰਨ ਨੂੰ ਤਿਆਰ ਨਹੀਂ।
 
ਉਨ੍ਹਾਂ ਕਿਹਾ ਕਿ ਨਰਮੇ ਦੇ ਖ਼ਰਾਬੇ ਦੇ ਨੁਕਸਾਨ ਨੂੰ ਲੈ ਕੇ ਸਰਕਾਰ ਦੀ ਚੁੱਪ ਤੋੜਨ ਲਈ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਬਾਦਲ ਪਿੰਡ ਵਿਖੇ ਕੋਠੀ ਅੱਗੇ 14 ਦਿਨ ਲਗਾਤਾਰ ਮੋਰਚਾ ਲੱਗਾ ਅਤੇ ਉਸ ਤੋਂ ਬਾਅਦ 5 ਦਿਨ ਬਠਿੰਡੇ ਦਾ ਮਿੰਨੀ ਸਕੱਤਰੇਤ ਘੇਰੀ ਰੱਖਿਆ ਫਿਰ ਵੀ ਸਰਕਾਰ ਵੱਲੋਂ ਗੱਲ ਨਾ ਸੁਣਨ 'ਤੇ ਜਥੇਬੰਦੀ ਵੱਲੋਂ ਕਾਂਗਰਸ ਪਾਰਟੀ ਦੇ ਲੀਡਰਾਂ ਦਾ ਪਿੰਡਾਂ 'ਚ ਵੜਨ ਤੋਂ ਵਿਰੋਧ ਕਰਨ ਦਾ ਫ਼ੈਸਲਾ ਕਰਨ 'ਤੇ ਸਰਕਾਰ ਨੂੰ ਜਥੇਬੰਦੀ ਦੇ ਨਰਮਾ ਖ਼ਰਾਬੇ ਦੇ ਮੁਆਵਜ਼ੇ ਦੀ ਕੀਮਤ ਸੰਬੰਧੀ ਗੱਲਬਾਤ ਨਾਲ ਸਹਿਮਤ ਹੋਣਾ ਪਿਆ ਪਰ ਖਜ਼ਾਨਾ ਖਾਲੀ ਹੋਣ ਦੇ ਰਟੇ ਹੋਏ ਝੂਠੇ ਬਹਾਨੇ ਤਹਿਤ ਸਰਕਾਰ ਕਿਸਾਨੀ ਮੰਗਾਂ ਤੋਂ ਭੱਜ ਰਹੀ ਹੈ।
     
ਅੱਜ ਸਟੇਜ ਤੇ ਪੱਛਮੀ ਬੰਗਾਲ ਦੇ ਵੱਡੀ ਗਿਣਤੀ 'ਚ ਆਗੂਆਂ ਅਤੇ ਵਰਕਰਾਂ ਨੇ ਜਥੇ ਦੇ ਰੂਪ 'ਚ ਹਾਜ਼ਰੀ ਲਵਾਈ ਅਤੇ ਸਟੇਜ ਤੋਂ ਪ੍ਰਸਨਜੀਤ ਚੈਟਰਜੀ ਅਤੇ ਸ਼ਰਦ ਭਗਤੀ ਜੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਮਸਲਾ ਇਕੱਲੇ ਪੰਜਾਬ, ਹਰਿਆਣਾ ਜਾਂ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਨਹੀਂ ਇਹ ਕੁੱਲ ਭਾਰਤ ਦੇ ਕਿਰਤੀ ਲੋਕਾਂ ਦੀ ਰੋਜ਼ੀ ਰੋਟੀ ਦਾ ਸਵਾਲ ਹੈ। ਇਸ ਕਰਕੇ ਅਸੀਂ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਇਸ ਸੰਘਰਸ਼ 'ਚ ਬਣਦਾ ਯੋਗਦਾਨ ਪਾਉਣ ਲਈ ਆਏ ਹਾਂ।
 
ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਚੱਲ ਰਹੇ ਸੰਘਰਸ਼ ਤੋਂ ਸੇਧ ਲੈ ਕੇ ਅਸੀਂ ਆਪਣੇ ਸੂਬੇ ਪੱਛਮੀ ਬੰਗਾਲ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ 'ਚ ਜਾ ਕੇ ਸਰਕਾਰਾਂ ਦੀਆਂ ਗਲਤ ਨੀਤੀਆਂ ਤੋਂ ਜਾਣੂ ਕਰਾਵਾਂਗੇ। ਲੋਕਾਂ ਨੂੰ ਪ੍ਰੇਰ ਕੇ ਸੰਘਰਸ਼ ਦੇ ਮੈਦਾਨ 'ਚ ਤੁਹਾਡੇ ਵਾਂਗ ਦ੍ਰਿੜ੍ਹ ਇਰਾਦੇ ਨਾਲ ਡਟਣ ਦਾ ਸੱਦਾ ਦੇਵਾਂਗੇ। 
 
ਬਿਹਾਰ ਤੋਂ ਆਏ ਪੱਤਰਕਾਰ ਤਰੁਣ ਕੁਮਾਰ ਤਿਰਪਾਠੀ ਨੇ ਕਿਹਾ ਕਿ ਮੌਜੂਦਾ ਚੱਲ ਰਿਹਾ ਕਿਸਾਨੀ ਸੰਘਰਸ਼ ਇਹ ਤਿੰਨ ਖੇਤੀ ਅਤੇ ਲੋਕ ਵਿਰੋਧੀ ਕਾਲ਼ੇ ਕਾਨੂੰਨਾਂ ਦਾ ਮਸਲਾ ਨਹੀਂ ਰਿਹਾ ਸਗੋਂ ਇਹ ਕਿਸਾਨੀ ਸੰਘਰਸ਼ ਖਰੀ ਜਮਹੂਰੀਅਤ, ਖਰੀ ਆਜ਼ਾਦੀ, ਬਰਾਬਰਤਾ, ਸਭ ਲਈ ਇਨਸਾਫ਼ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਮੰਗ ਕਰਦਾ ਹੈ। ਇਸ ਸਭ ਕੁਝ ਨੂੰ ਹਾਸਲ ਕਰ ਲਈ ਲੋਕਾਂ ਦੀ ਚੇਤਨਾ 'ਚ ਵਾਧਾ ਕਰਨ ਦੀ ਲੋੜ ਬਣਦੀ ਹੈ ਕਿਉਂਕਿ ਭਾਰਤ ਦਾ ਰਾਜ ਪ੍ਰਬੰਧ ਬਿਲਕੁੱਲ ਨਿੱਘਰ ਚੁੱਕਾ ਹੈ। 
 
ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਦੀ ਸਟੇਜ 'ਤੇ ਪਹੁੰਚ ਕੇ ਬਹੁਤ ਪ੍ਰਭਾਵਤ ਹੋਏ ਹਾਂ ਕਿਉਂਕਿ ਤੁਹਾਡੇ ਇਕੱਠ 'ਚ ਵੱਡੀ ਗਿਣਤੀ ਔਰਤ ਭੈਣਾਂ ਨੇ ਸ਼ਮੂਲੀਅਤ ਕੀਤੀ ਹੋਈ ਹੈ। ਇੱਕ ਸਾਲ ਤੋਂ ਸੰਘਰਸ਼ ਦੇ ਮੈਦਾਨ 'ਚ ਡਟੇ ਹੋਏ ਕਿਸਾਨਾਂ ਤੋਂ ਇੱਕ ਨਵੀਂ ਰੌਸ਼ਨੀ ਮਿਲ ਰਹੀ ਹੈ ਜਿਸ ਤੋਂ ਆਸ ਬੱਝ ਰਹੀ ਹੈ ਕਿ ਲੋਕ ਹੁਣ ਇਸ ਭ੍ਰਿਸ਼ਟ ਰਾਜ ਪ੍ਰਬੰਧ ਨੂੰ ਬਹੁਤਾ ਚਿਰ ਬਰਦਾਸ਼ਤ ਨਹੀਂ ਕਰਨਗੇ। 
 
ਉਨ੍ਹਾਂ ਕਿਹਾ ਕਿ ਅਸੀਂ ਅੱਜ ਦੀ ਸਟੇਜ ਤੋਂ ਭਾਰਤ ਦੇ ਕਿਰਤੀ ਲੋਕਾਂ ਨੂੰ ਸੱਦਾ ਦਿੰਦੇ ਹਾਂ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਬਣਦੀ ਹੈ। ਸਟੇਜ ਦੀ ਕਾਰਵਾਈ ਗੁਰਦੇਵ ਸਿੰਘ ਕਿਸ਼ਨਪੁਰਾ ਨੇ ਬਾਖੂਬੀ ਨਿਭਾਈ ਅਤੇ ਪਰਗਟ ਸਿੰਘ ਭਿੱਖੀਵਿੰਡ, ਹਰਜੀਤ ਸਿੰਘ ਮਹਿਲਾਂ ਚੌਕ, ਹਰਦੀਪ ਕੌਰ ਤਰਨਤਾਰਨ, ਮਨਜੀਤ ਕੌਰ ਕਾਹਨੇ ਕੇ ਨੇ ਵੀ ਸਟੇਜ ਤੋਂ ਸੰਬੋਧਨ ਕੀਤਾ।

ਵੀਡੀਓ

ਹੋਰ
Have something to say? Post your comment
ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

: ਦਿੱਲੀ: ਫੈਕਟਰੀ ‘ਚ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ, ਛੇ ਜ਼ਖਮੀ

ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

: ਦਿੱਲੀ ‘ਚ ਪਾਣੀ ਸੰਕਟ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ

ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

: ਸੱਤਾ ਦਾ ਲਾਲਚ ਨਹੀਂ, ਲੋਕ ਸੇਵਾ ਹੀ ਉਦੇਸ਼ ਹੈ: ਗੁਰਮੀਤ ਖੁੱਡੀਆਂ

ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

: ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ

ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

: ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

X