Hindi English Tuesday, 25 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ- ਪਰਗਟ ਸਿੰਘ

Updated on Tuesday, November 16, 2021 17:20 PM IST
 
 
• ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਾਇਬ੍ਰੇਰੀ ਐਕਟ ਅਤੇ ਖੇਡ ਮੈਦਾਨਾਂ ਵਿੱਚ ਵੀ ਲਾਇਬ੍ਰੇਰੀਆਂ ਖੋਲ੍ਹਣ ਦੀ ਕਹੀ ਗੱਲ
 
• ਪਰਗਟ ਸਿੰਘ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਪੱਤਰਕਾਰਾਂ ਦਾ ਰੋਲ ਮਾਡਲ ਦੱਸਿਆ
 
• ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਕੌਮੀ ਪ੍ਰੈੱਸ ਦਿਹਾੜੇ ਮੌਕੇ  ‘ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਬਾਰੇ ਕਰਵਾਈ ਵਿਚਾਰ ਚਰਚਾ
 
ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿੱਕ ਬਿਓਰੋ
 
ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਰਾਜ ਭਾਸ਼ਾ ਕਮਿਸ਼ਨ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਪੁਸਤਕ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲਾਇਬ੍ਰੇਰੀ ਐਕਟ ਦਾ ਆਰਡੀਨੈਂਸ ਜਾਰੀ ਕਰਨ ਦੇ ਨਾਲ ਨੌਜਵਾਨਾਂ ਨੂੰ ਸਾਹਿਤ ਦੀ ਚੇਟਕ ਲਗਾਉਣ ਲਈ ਖੇਡ ਮੈਦਾਨਾਂ ਦੇ ਨਾਲ ਲਾਇਬ੍ਰੇਰੀਆਂ ਵੀ ਬਣਾਈਆਂ ਜਾਣਗੀਆਂ।
ਇਹ ਗੱਲ ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕੌਮੀ ਪ੍ਰੈਸ ਦਿਹਾੜੇ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਪੰਜਾਬੀ ਲੇਖਕ ਸਭਾ ਤੇ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਦੇ ਨਾਲ ਪੰਜਾਬ ਕਲਾ ਭਵਨ ਵਿਖੇ ‘ਪੰਜਾਬੀ ਭਾਸ਼ਾ ਤੇ ਪੱਤਰਕਾਰੀ ਨੂੰ ਚੁਣੌਤੀਆਂ’ ਵਿਸ਼ੇ ਉਤੇ ਕਰਵਾਈ ਵਿਚਾਰ ਚਰਚਾ ਦੌਰਾਨ ਸੰਬੋਧਨ ਕਰਦਿਆਂ ਕਹੀ।
ਪਰਗਟ ਸਿੰਘ ਨੇ ਇਸ ਮੌਕੇ ਮਹਾਨ ਗ਼ਦਰੀ ਯੋਧੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਦੇ ਛੇ ਸਾਥੀਆਂ ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰਾਇਣ ਸਿੰਘ (ਵੱਡਾ),  ਸ਼ਹੀਦ ਸੁਰਾਇਣ ਸਿੰਘ (ਛੋਟਾ), ਸ਼ਹੀਦ ਹਰਨਾਮ ਸਿੰਘ ਤੇ  ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਨੂੰ ਵੀ ਸਲਾਮ ਕੀਤਾ ਜਿਨ੍ਹਾਂ ਨੂੰ ਅੱਜ ਦੇ ਹੀ ਦਿਨ ਪਹਿਲੇ ਲਾਹੌਰ ਸਾਜ਼ਿਸ਼ ਕੇਸ ਫਾਂਸੀ ਦਿੱਤੀ ਗਈ ਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਪੱਤਰਕਾਰਾਂ ਲਈ ਵੀ ਰੋਲ ਮਾਡਲ ਹਨ ਕਿਉਂ ਜੋ ਕਰਤਾਰ ਸਿੰਘ ਸਰਾਭਾ ਗ਼ਦਰ ਅਖਬਾਰ ਕੱਢਦੇ ਸਨ। ਉਨ੍ਹਾਂ ਦੇਅ ਦੀ ਆਜ਼ਾਦੀ ਲਈ ਗ਼ਦਰ ਅਖ਼ਬਾਰ ਰਾਹੀਂ ਦੇਸ਼ ਵਾਸੀਆਂ ਵਿੱਚ ਵਤਨਪ੍ਰਸਤੀ ਦੀ ਚਿਣਗ ਬਾਲੀ।ਇਹ ਗ਼ਦਰੀ ਯੋਧੇ ਸਾਡੇ ਲਈ ਪ੍ਰੇਰਨਾ ਦੇ ਸ੍ਰੋਤ ਰਹੇ ਹਨ।
ਪਰਗਟ ਸਿੰਘ ਨੇ ਕਿਹਾ ਕਿ ਪ੍ਰੈਸ ਜਮਹੂਰੀਅਤ ਦਾ ਚੌਥਾ ਥੰਮ੍ਹ ਹੈ ਅਤੇ ਪੰਜਾਬ ਦੀ ਤਰੱਕੀ ਵਿੱਚ ਪੰਜਾਬੀ ਪੱਤਰਕਾਰੀ ਦਾ ਵੱਡਾ ਰੋਲ ਹੈ। ਉਨ੍ਹਾਂ ਸਮੂਹ ਸਾਹਿਤਕਾਰਾਂ, ਪੱਤਰਕਾਰਾਂ, ਅਕਾਦਮਿਕ ਮਾਹਿਰਾਂ ਤੇ ਸਿੱਖਿਆ ਸਾਸ਼ਤਰੀਆਂ ਅੱਗੇ ਆਉਣ ਦੀ ਸੱਦਾ ਦਿੱਤਾ ਤਾਂ ਜੋ ਭਾਸ਼ਾ ਐਕਟ ਨੂੰ ਸੂਬਾ ਅਤੇ ਜ਼ਿਲਾ ਪੱਧਰ ਉਤੇ ਲਾਗੂ ਕਰਨ ਲਈ ਕਮਿਸ਼ਨ ਅਤੇ ਕਮੇਟੀਆਂ ਵਿੱਚ ਉਨ੍ਹਾਂ ਨੂੰ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਨੀਤੀ ਘਾੜਿਆਂ ਨੇ ਨੀਤੀਆਂ ਬਣਾਉਣ ਸਮੇਂ ਮਾਹਿਰਾਂ ਨੂੰ ਬਾਹਰ ਕੱਢ ਦਿੱਤਾ ਜੋ ਕਿ ਬਹੁਤ ਮੰਦਭਾਗੀ ਗੱਲ ਸੀ। ਉਨ੍ਹਾਂ ਕਿਹਾ ਕਿ ਭਾਸ਼ਾਵਾਂ, ਸਿੱਖਿਆ ਵਿਭਾਗ ਤੇ ਖੇਡ ਵਿਭਾਗ ਵਿੱਚ ਬਿਹਤਰ ਨਤੀਜਿਆਂ ਵਾਸਤੇ ਉਹ ਸਬੰਧਤ ਖੇਤਰਾਂ ਦੇ ਮਾਹਿਰਾਂ ਦੀ ਕਮੇਟੀ ਬਣਾਈ ਜਾ ਰਹੀ ਹੈ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਮਾਂ ਬੋਲੀ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਚੀਨ, ਜਪਾਨ ਜਿਹੇ ਮੁਲਕਾਂ ਨੇ ਆਪਣੀਆਂ ਸਥਾਨਕ ਭਾਸ਼ਾ ਦੇ ਬਲਬੂਤੇ ਹੀ ਤਰੱਕੀ ਕੀਤੀ ਹੈ। ਬੱਚਾ ਜੋ ਆਪਣੀ ਮਾਤ ਭਾਸ਼ਾ ਵਿੱਚ ਸਿੱਖ ਹਾਸਲ ਕਰ ਸਕਦਾ ਹੈ, ਉਹ ਹੋਰ ਕਿਸੇ ਭਾਸ਼ਾ ਵਿੱਚ  ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 23 ਜ਼ਿਲਾ ਭਾਸ਼ਾ ਅਫਸਰਾਂ ਵਿੱਚੋਂ 21 ਅਸਾਮੀਆਂ ਖਾਲੀ ਸਨ ਜੋ ਹੁਣ ਡੈਪੂਟੇਸ਼ਨ ਉਤੇ ਭਰੀਆਂ ਗਈਆਂ ਹਨ।
ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵੱਚ ਪੰਜਾਬ ਮਾਂ ਬੋਲੀ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਦੋਂ ਕਿ ਲੋੜ ਹੈ ਕਿ ਪੰਜਾਬੀ ਭਾਸ਼ਾ ਨੂੰ ਬਣਦਾ ਮਾਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀ ਮਾਂ ਬੋਲੀ ਦੀ ਰਾਖੀ ਲਈ ਲੋੜੀਂਦੇ ਕਦਮ ਨਹੀਂ ਚੁੱਕੇ। ਉਨ੍ਹਾਂ ਪੰਜਾਬੀ ਮਾਂ ਬੋਲੀ ਦੀ ਰਾਖੀ ਲਈ ਸਭ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਅਪੀਲ ਕੀਤੀ ਜਿਸ ਨਾਲ ਭਵਿੱਖ ’ਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਵਿਰਸੇ ਅਤੇ ਮਾਂ ਬੋਲੀ ਨਾਲ ਜੋੜ ਕੇ ਰੱਖਿਆ ਜਾ ਸਕੇ।
ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਨੇ ਮੌਜੂਦਾ ਸਮੇਂ ਪੰਜਾਬ ਦੇ ਵਿਰਸੇ ਨੂੰ ਨਜ਼ਰਅੰਦਾਜ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਸੂਬਾ ਸਰਕਾਰ ਭਾਸ਼ਾ ਐਕਟ ਵਿੱਚ ਕੀਤੀਆਂ ਸੋਧਾਂ ਦੀ ਤਾਰੀਫ ਕੀਤੀ। ਉਨ੍ਹਾਂ ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ।
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬੀ ਮੀਡੀਆ ਨਾਲ ਜੁੜੇ ਪੱਤਰਕਾਰਾਂ ਨੂੰ ਕਿਸ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਤੋਂ ਪਹਿਲਾਂ ਪੰਜਾਬੀ ਲੇਖਕ ਸਭਾ ਦੇ ਬਲਕਾਰ ਸਿੰਘ ਸਿੱਧੂ ਨੇ ਮਹਿਮਾਨਾਂ ਨੂੰ ਜੀ ਆਇਆ ਆਖਿਆ। ਮੰਚ ਸੰਚਾਲਨ ਦੀਪਕ ਸ਼ਰਮਾ ਚਨਾਰਥਲ ਨੇ ਕੀਤਾ।
ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਪ੍ਰੀਤਮ ਰੁਪਾਲ, ਸੂਬਾ ਇਕਾਈ ਦੇ ਖਜ਼ਾਨਚੀ ਸੰਤੋਸ਼ ਗੁਪਤਾ, ਸਰਪ੍ਰਸਤ  ਤਰਲੋਚਨ ਸਿੰਘ ਤੇ  ਗੁਰ ਉਪਦੇਸ਼ ਸਿੰਘ ਭੁੱਲਰ, ਚੇਅਰਮੈਨ ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ ਯੂਨਿਟ ਦੇ ਜਨਰਲ ਸਕੱਤਰ ਬਿੰਦੂ ਸਿੰਘ, ਸਕੱਤਰ ਗੁਰਮਿੰਦਰ ਬੱਬੂ ਤੇ ਸਤਿੰਦਰ ਸਿੰਘ ਸਿੱਧੂ, ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ ਸਮੇਤ ਇੰਦਰਪ੍ਰੀਤ ਸਿੰਘ, ਚਰਨਜੀਤ ਭੁੱਲਰ ਤੇ ਆਤਿਸ਼ ਗੁਪਤਾ ਵੀ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X