ਨਵੀਂ ਦਿੱਲੀ:17 ਨਵੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ- ਐੱਨ ਸੀ ਆਰ. ਵਿੱਚ ਪ੍ਰਦੂਸ਼ਣ ਵਧਣ ਦੇ ਮਾਮਲੇ 'ਚ ਸੁਪਰੀਮ ਕੋਰਟ ਵਿੱਚ ਅੱਜ ਤਿੰਨ ਜੱਜਾਂ ਦੇ ਬੈਂਚ ਵੱਲੋਂ ਸੁਣਵਾਈ ਚੱਲ ਰਹੀ ਹੈ | ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਕੇਂਦਰ ਸਰਕਾਰ ਦੇ ਕਰਮਚਾਰੀ ਘਰ ਤੋਂ ਕੰਮ ਕਰਨ । ਦੇਸ਼ ਦੀ ਰਾਜਧਾਨੀ 'ਚ ਵਧਦੇ ਪ੍ਰਦੂਸ਼ਣ ਦੇ ਬਾਰੇ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਕੇਂਦਰ ਵਲੋਂ ਸੁਪਰੀਮ ਕੋਰਟ 'ਚ ਦਾਇਰ ਹਲਫਨਾਮੇ 'ਚ ਕਿਹਾ ਗਿਆ ਹੈ ਕਿ ਪਹਿਲਾਂ ਕੋਰੋਨਾ ਮਹਾਮਾਰੀ ਕਾਰਨ ਸਰਕਾਰੀ ਕੰਮਕਾਜ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਇਆ ਹੈ। ਹਾਲਾਂਕਿ, ਸਰਕਾਰ ਨੇ ਇਹ ਵੀ ਕਿਹਾ ਕਿ ਉਸਨੇ 'ਕਾਰ ਪੂਲਿੰਗ' ਵਰਗੀਆਂ ਸਹੂਲਤਾਂ ਬਾਰੇ ਆਪਣੇ ਕਰਮਚਾਰੀਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਹਾ ਸੀ ਕਿ ਉਹ ਘੱਟੋ-ਘੱਟ ਇਕ ਹਫ਼ਤੇ ਲਈ ਘਰ ਤੋਂ ਕੰਮ ਕਰਨ 'ਤੇ ਵਿਚਾਰ ਕਰਨ |ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਰਾਜ ਦਿੱਲੀ-ਐਨ.ਸੀ.ਆਰ. ਖੇਤਰ ਦੇ ਅਧੀਨ ਨਹੀਂ ਆਉਂਦਾ ਪਰ ਪਰਾਲੀ ਸਾੜਨ ਦੇ ਹੱਲ ਲਈ ਉਪਾਅ ਕੀਤੇ ਗਏ ਹਨ।