Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਮਨੋਰੰਜਨ

More News

ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ ਮਨੋਰੰਜਨ ਭਰਪੂਰ ਫ਼ਿਲਮ ‘ਤੀਜਾ ਪੰਜਾਬ’- ਅੰਬਰਦੀਪ

Updated on Sunday, November 28, 2021 14:25 PM IST

 

         ਹਰਜਿੰਦਰ ਸਿੰਘ ਜਵੰਦਾ 

ਅੰਬਰਦੀਪ ਪੰਜਾਬੀ ਸਿਨਮੇ ਦਾ ਇੱਕ ਸਰਗਰਮ ਨਿਰਮਾਤਾ ਨਿਰਦੇਸ਼ਕ ਤੇ ਅਦਾਕਾਰ ਹੈ ਜਿਸਨੇ ਸਮਾਜ ਨਾਲ ਜੁੜੀਆਂ ਅਹਿਮ ਕਹਾਣੀਆਂ ਨੂੰ ਆਪਣੀਆਂ ਫ਼ਿਲਮਾਂ ਦਾ ਆਧਾਰ ਬਣਾਇਆ। ਬਤੌਰ ਲੇਖਕ ‘ਅੰਗਰੇਜ਼ ’ਫਿਲਮ ਦੀ ਸਫ਼ਲਤਾ ਨੇ ਉਸਨੂੰ ਪੰਜਾਬੀ ਦਰਸ਼ਕਾਂ ਵਿੱਚ ਪਛਾਣ ਦਿਵਾਈ। ‘ਗੋਰਿਆਂ ਨੂੰ ਦਫਾ ਕਰੋ, ਅੰਗਰੇਜ਼, ਲਵ ਪੰਜਾਬ’ ਫ਼ਿਲਮਾਂ ਦੇ ਕਹਾਣੀਕਾਰ ਅਤੇ ‘ਲਾਹੋਰੀਏ’,ਭੱਜੋ ਵੀਰੋ ਵੇ, ਲੌਂਗ ਲਾਚੀ, ਜੋੜੀ ਫ਼ਿਲਮਾਂ ਦਾ ਲੇਖਕ-ਨਿਰਦੇਸ਼ਕ ਅੰਬਰਦੀਪ ਸਿੰਘ ਇੰਨ੍ਹੀਂ ਦਿਨੀਂ ਆਪਣੀ ਨਵੀਂ ਪੰਜਾਬੀ ਫ਼ਿਲਮ ‘ਤੀਜਾ ਪੰਜਾਬ’ ਲੈ ਕੇ ਆ ਰਿਹਾ ਹੈ। ਜਿਸਨੂੰ ਉਸਨੇ ਬੜ੍ਹੀ ਗੰਭੀਰਤਾ ਨਾਲ ਆਮ ਵਿਸ਼ਿਆਂ  ਤੋਂ ਹੱਟ ਕੇ ਲਿਖਿਆ ਹੈ।

ਅਬੋਹਰ ਇਲਾਕੇ ਦੇ ਜੰਮਪਲ ਅੰਬਰਦੀਪ ਨੇ ਪਟਿਆਲਾ ਯੂਨੀਵਰਸਿਟੀ ਤੋਂ ਥੀਏਟਰ ਦੀ ਪੜਾਈ ਕੀਤੀ ਤੇ ਫਿਰ ਆਪਣੀ ਕਿਸਮਤ ਅਜ਼ਮਾਉਣ ਫ਼ਿਲਮ ਨਗਰੀ ਮੁੰਬਈ ਚਲਾ ਗਿਆ। ਜਿੱਥੇ 10 ਸਾਲ ਕਾਮੇਡੀਅਨ ਕਪਿਲ ਸ਼ਰਮਾਂ ਨਾਲ ਬਤੌਰ ਐਸੋਸੀਏਟ ਕੰਮ ਕਰਦਿਆ ਫ਼ਿਲਮ ਨਗਰੀ ‘ਚ ਸੰਘਰਸ਼ ਕੀਤਾ। ਪੰਜਾਬੀ ਫ਼ਿਲਮਾਂ ਦਾ ਰਾਹ ਪੱਧਰਾ ਹੋਇਆ ਤਾਂ ਉਸਨੇ ਆਪਣਾ ਧਿਆਨ ਇਧਰ ਕਰ ਲਿਆ। ਅੰਬਰਦੀਪ ਸਿੰਘ ਪਿਛਲੇ ਸੱਤ ਕੁ ਸਾਲਾਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ਵਿੱਚ ਸਰਗਰਮ ਹੈ। ਫ਼ਿਲਮ ‘ਜੱਟ ਐਂਡ ਜੂਲਿਅਟ ’ ਨਾਲ ਕਹਾਣੀ ਤੇ ਸਕਰੀਨ ਪਲੇਅ ਲੇਖਕ ਵਜੋਂ ਆਪਣੀ ਸੁਰੂਆਤ ਕਰਦਿਆਂ ਅੰਬਰਦੀਪ ਨੇ ‘ਵਿਆਹ 70 ਕਿੱਲੋਮੀਟਰ, ਡੈਡੀ ਕੂਲ ਮੁੰਡੇ ਫੂਲ, ਹੈਪੀ ਗੋ ਹੈਪੀ, ਗੋਰਿਆ ਨੂੰ ਦਫ਼ਾ ਕਰੋ, ਅੰਗਰੇਜ‘ ਲਵ ਪੰਜਾਬ  ਸਰਗਣ,  ਡਿਸਕੋ ਸਿੰਘ ਫ਼ਿਲਮਾਂ ਲਈ ਯੋਗਦਾਨ ਪਾਇਆ। ਇਸੇ ਦੌਰਾਨ ‘ਗੋਰਿਆ ਨੂੰ ਦਫ਼ਾ ਕਰੋ’ ਤੇ ‘ਅੰਗਰੇਜ’ ਫ਼ਿਲਮਾਂ ਲਈ ਤਾਂ ਅੰਬਰਦੀਪ ਨੂੰ ਬੈਸਟ ਲੇਖਕ ਦਾ ਐਵਾਰਡ ਵੀ ਮਿਲਿਆ । ‘ਲਵ ਪੰਜਾਬ, ਸਰਵਣ, ਹਰਜੀਤਾ, ਅਤੇ ਲਾਹੌਰੀਏ‘ ਫ਼ਿਲਮਾਂ ਵਿੱਚ ਉਸਨੇ ਲੇਖਕ ਦੇ ਇਲਾਵਾ ਅਦਾਕਾਰੀ ਵੀ ਕੀਤੀ। ਭਾਵੇਂ ਦੁਨੀਆਂ ਘੁੰਮ ਆਇਆ ਪਰ ਉਸ ਦੀ  ਸਰਹੱਦੀ ਬੋਲੀ ਉਸਦਾ ਫ਼ਿਲਮੀ ਅੰਦਾਜ਼ ਬਣ ਚੁੱਕੀ ਹੈ। ਬਤੌਰ ਅਦਾਕਾਰ, ਲੇਖਕ ਤੇ ਨਿਰਦੇਸਕ ਉਸਦੀ ਪਹਿਲੀ ਫ਼ਿਲਮ ‘ ਲਾਹੋਰੀਏ‘ ਸੀ ਜਿਸਨੂੰ ਦਰਸ਼ਕਾਂ ਦਾ ਚੰਗਾ ਪਿਆਰ ਮਿਲਿਆ। ਇਸ ਤੋਂ ਬਾਅ ‘ਲੌਂਗ ਲਾਚੀ ਅਤੇ ‘ਅਸ਼ਕੇ‘ ਫ਼ਿਲਮਾਂ ਨਾਲ ਅੰਬਰਦੀਪ ਚਾਰ ਕਦਮ ਅੱਗੇ ਹੀ ਵਧਿਆ।  ਅੰਬਰਦੀਪ ਪ੍ਰੋਡਕਸ਼ਨ ਅਤੇ ਓਮ ਜੀ ਸਟਾਰ ਸਟੂਡੀਓ ਦੀ ਪੇਸ਼ਕਸ 3 ਦਸੰਬਰ ਨੂੰ ਰਿਲੀਜ ਹੋ ਰਹੀ ਇਸ ਫਿਲਮ ‘ਤੀਜਾ ਪੰਜਾਬ’ ਵਿਚ ਅੰਬਰਦੀਪ ਬਤੌਰ ਨਾਇਕ ਅਦਾਕਾਰਾ ‘ਨਿਮਰਤ ਖਹਿਰਾ’ ਨਾਲ ਨਜ਼ਰ ਆਵੇਗਾ। ਫ਼ਿਲਮ ਵਿਚ ਇੰਨ੍ਹਾਂ ਤੋਂ ਇਲਾਵਾ ‘ਅਦਿਤੀ ਸ਼ਰਮਾ’, ‘ਕਰਮਜੀਤ ਅਨਮੋਲ’, ‘ਹਰਦੀਪ ਗਿੱਲ’, ‘ਨਿਰਮਲ ਰਿਸ਼ੀ’, ‘ਗੁਰਪ੍ਰੀਤ ਕੌਰ ਭੰਗੂ, ‘ਬੀ. ਐਨ. ਸ਼ਰਮਾ’, ‘ਬਲਵਿੰਦਰ ਬੁਲਟ’, ‘ਸੁਖਵਿੰਦਰ ਰਾਜ’, ‘ਗੁਰਤੇਜ ਸਿੰਘ’ ਅਤੇ ‘ਇੰਦਰਜੋਤ ਬਰਾੜ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਫ਼ਿਲਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ। ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕਿਸਾਨੀ ਜੀਵਨ ਨਾਲ ਜੁੜੀ ਇੱਕ ਵੱਖਰੀ ਕਿਸਮ ਦੀ ਪਰਿਵਾਰਕ ਕਹਾਣੀ ਹੈ। ਪਰਿਵਾਰਕ ਉਲਝਣਾ ‘ਚ ਫਸੇ ਮਨੁੱਖ ਨੂੰ ਸਿਆਸੀ ਸੋਚ ਵਾਲੇ ਲੋਕ ਆਪਣੇ ਲਈ ਕਿਵੇਂ ਵਰਤਦੇ ਹਨ ਇਹ ਸਭ ਇਸ ਫ਼ਿਲਮ ਰਾਹੀਂ ਵਿਖਾਇਆ ਗਿਆ ਹੈ। ਅੰਬਰਦੀਪ ਨੇ ਕਿਹਾ ਕਿ ਇਹ ਇੱਕ ਮਨੋਰੰਜਨ ਭਰਪੂਰ ਫ਼ਿਲਮ ਹੈ ਜੋ ਪੰਜਾਬੀ ਸਿਨੇਮੇ ਦੀ ਸ਼ਾਨ 'ਚ ਵਾਧਾ ਕਰੇਗੀ ਅਤੇ ਹਰ ਵਰਗ ਦੇ ਦਰਸ਼ਕ ਦਾ ਖੂਬ ਮਨੋਰੰਜਨ ਕਰਨ ਦੇ ਨਾਲ ਨਾਲ ਸਮਾਜਕ ਵਰਤਾਰੇ ਦੀ ਗੱਲ ਵੀ ਕਰੇਗੀ। 3 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਰਿਲੀਜ ਹੋਇਆ ਹੈ।

                                                     ਹਰਜਿੰਦਰ ਸਿੰਘ ਜਵੰਦਾ   9463828000

 

 

 

ਵੀਡੀਓ

ਹੋਰ
Have something to say? Post your comment
X