ਨਵੀਂ ਦਿੱਲੀ:28 ਨਵੰਬਰ, ਦੇਸ਼ ਕਲਿੱਕ ਬਿਓਰੋ
ਦੱਖਣੀ ਅਫਰੀਕਾ ਵਿੱਚ ਮਿਲੇ ਕੋਰੋਨਾ ਦੇ ਨਵੇਂ ਰੂਪ ਨੇ ਦੁਨੀਆ ਵਿੱਚ ਚਿੰਤਾ ਵਧਾ ਦਿੱਤੀ ਹੈ। ਭਾਰਤ ਵਿੱਚ ਵੀ ਇਸ ਨੂੰ ਲੈ ਕੇ ਕਾਫੀ ਸਾਵਧਾਨੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਪੱਤਰ ਲਿਖਿਆ ਹੈ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਦੇ ਨਵੇਂ ਰੂਪ ਨੂੰ ਭਾਰਤ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਯੂਰਪ ਸਮੇਤ ਕਈ ਦੇਸ਼ਾਂ ਨੇ ਕੋਰੋਨਾ ਦੇ ਨਵੇਂ ਰੂਪ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ।
ਭਾਰਤ ਵਿੱਚ ਵੀ, ਇਸ ਵੇਰੀਐਂਟ ਤੋਂ ਪ੍ਰਭਾਵਿਤ ਥਾਵਾਂ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।