Hindi English Thursday, 01 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਡਾ. ਵੇਰਕਾ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

Updated on Tuesday, November 30, 2021 15:33 PM IST
 
ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਲਈ ਆਖਿਆ
 
ਚੰਡੀਗੜ, 30 ਨਵੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਰੋਨਾ ਦੇ ਨਵੇਂ ਵੇਰੀਐਂਟ ਨਾਲ ਨਿਪਟਣ ਅਤੇ ਇਸ ਸਬੰਧ ਵਿੱਚ ਪ੍ਰਭਾਵੀ ਜਾਗਰੂਤਾ ਮੁਹਿੰਮ ਅਰੰਭਣ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।
ਅੱਜ ਪੰਜਾਬ ਭਵਨ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਪਿ੍ਰੰਸੀਪਲਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਡਾ. ਵੇਰਕਾ ਨੇ ਓਮੀਕਰੋਨ ਨਾਂ ਦੇ ਇਸ ਨਵੇਂ ਵੇਰੀਐਂਟ ਨਾਲ ਨਿਪਟਣ ਲਈ ਸਾਰੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੌਰਾਨ ਡਾ. ਵੇਰਕਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕਰੋਨਾ ਦੀ ਟੈਸਟਿੰਗ ਲਈ 3 ਵੀ.ਆਰ.ਡੀ.ਐਲ. ਲੈਬਜ਼ ਹਨ ਅਤੇ ਪ੍ਰਤੀ ਦਿਨ 35000 ਆਰ.ਟੀ.ਪੀ.ਸੀ.ਆਰ. ਟੈਸਟਾਂ ਦੀ ਸਮਰੱਥਾ ਹੈ। ਉਨਾਂ ਇਹ ਵੀ ਦੱਸਿਆ ਕਿ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਈਸੋਲੇਸ਼ਨ ਵਾਰਡ ਬਣਾਈਆਂ ਗਈਆਂ ਹਨ ਅਤੇ ਇਨਾਂ ਵਿੱਚ 1440 ਐਲ2 ਬੈਡ ਅਤੇ 830 ਐਲ3 ਬੈਡ ਹਨ। ਇਸ ਸਮੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ 358 ਕੋਵਿਡ ਵੈਂਟੀਲੇਟਰ ਅਤੇ 67 ਨਾਨ ਕੋਵਿਡ ਵੈਂਟੀਲੇਟਰ ਹਨ।
 ਇਸ ਦੌਰਾਨ ਡਾ. ਵੇਰਕਾ ਨੇ ਸੂਬੇ ਭਰ ਵਿੱਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜਾ ਲਿਆ। ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ, ਗੁਰੂ ਰਵਿਦਾਸ ਆਯੂਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਅੰਮਿ੍ਰਤਸਰ, ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਪਟਿਆਲਾ ਅਤੇ  ਸਰਕਾਰੀ ਮੈਡੀਕਲ ਕਾਲਜ  ਤੇ ਹਸਪਤਾਲ ਫਰੀਦਕੋਟ, ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿੱਚ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਟ ਆਫ ਮੈਡੀਕਲ ਸਾਇੰਸਿਜ਼ ਕਪੂਰਥਲਾ ਦੀ ਸਥਿਤੀ ਦਾ ਵੀ ਜਾਇਜਾ ਲਿਆ। ਉਨਾਂ ਨੇ ਇਹ ਪ੍ਰੋਜੈਕਟ ਨਿਰਧਾਰਤ ਸਮੇਂ ਸੀਮਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਸਮੇਂ ਪਿ੍ਰੰਸੀਪਲ ਸਕੱਤਰ ਸ੍ਰੀ ਅਲੋਕ ਸ਼ੇਖਰ, ਡਾ. ਅਵਿਨਾਸ਼ ਕੁਮਾਰ ਡੀ.ਆਰ.ਐਮ.ਈ., ਪਿ੍ਰੰਸੀਪਲ ਕਾਲਜ ਅਤੇ ਡਾਇਰੈਕਟਰ ਡਾ. ਰਾਜੀਵ ਦੇਵਗਨ, ਡਾ. ਕੇ.ਡੀ. ਸਿੰਘ, ਪਿ੍ਰੰਸੀਪਲ ਕਾਲਜ ਅਤੇ ਡਾਇਰੈਕਟਰ ਪਟਿਆਲਾ ਮੈਡੀਕਲ ਕਾਲਜ ਡਾ. ਆਰ.ਐਸ. ਰੇਖੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਪਿ੍ਰੰਸੀਪਲ ਡਾ. ਰਜੀਵ ਸ਼ਰਮਾ ਅਤੇ ਡਾ. ਸ਼ਿਲੇਖ ਮਿੱਤਲ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
X