ਨਵੀਂ ਦਿੱਲੀ/1ਦਸੰਬਰ/ਦੇਸ਼ ਕਲਿਕ ਬਿਊਰੋ:
ਦਿੱਲੀ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ ਘੱਟ ਕੇ 95.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਦਿੱਲੀ ਦੇ ਲੋਕਾਂ ਨੂੰ ਦਿੱਤੇ ਰਾਹਤ ਵਾਲੇ ਫੈਸਲੇ ਤੋਂ ਬਾਅਦ ਹੁਣ 1 ਲੀਟਰ ਪੈਟਰੋਲ 8 ਰੁਪਏ ਸਸਤਾ ਹੋ ਗਿਆ ਹੈ।ਦਿੱਲੀ ਦੇ ਆਮ ਆਦਮੀ ਨੂੰ ਰਾਹਤ ਦਿੰਦੇ ਹੋਏ ਕੇਜਰੀਵਾਲ ਸਰਕਾਰ ਨੇ ਅੱਜ ਵੱਡਾ ਫੈਸਲਾ ਲਿਆ ਹੈ। ਦਰਅਸਲ, ਸਰਕਾਰ ਨੇ ਵੈਟ ਘਟਾ ਕੇ ਦਿੱਲੀ ਵਿੱਚ ਪੈਟਰੋਲ 8 ਰੁਪਏ ਸਸਤਾ ਕਰ ਦਿੱਤਾ ਹੈ। ਪੈਟਰੋਲ 'ਤੇ ਵੈਟ 30 ਫੀਸਦੀ ਤੋਂ ਘਟਾ ਕੇ 19.40 ਫੀਸਦੀ ਕਰ ਦਿੱਤਾ ਗਿਆ ਹੈ।ਦਿੱਲੀ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ 'ਤੇ ਵੈਟ ਘਟਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਆਂ ਦਰਾਂ ਅੱਜ ਅੱਧੀ ਰਾਤ ਤੋਂ ਲਾਗੂ ਹੋਣਗੀਆਂ।