ਨਵੀਂ ਦਿੱਲੀ: 2 ਦਸੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਅਤੇ ਆਲੇ ਦੁਆਲੇ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਉਦਯੋਗਿਕ ਅਤੇ ਵਾਹਨਾਂ ਦੇ ਪ੍ਰਦੂਸ਼ਣ ਨੂੰ ਲੈ ਕੇ ਗੰਭੀਰ ਹਨ। ਉਨ੍ਹਾਂ ਨੇ ਦਿੱਲੀ ਸਰਕਾਰ ਨੂੰ ਫਿਟਕਾਰ ਲਾਉਂਦੇ ਹੋਏ ਕਿਹਾ ਕਿ ਤੁਸੀਂ ਸਾਡੇ ਮੋਢਿਆਂ ਤੋਂ ਗੋਲੀਆਂ ਨਹੀਂ ਚਲਾ ਸਕਦੇ, ਤੁਹਾਨੂੰ ਕਦਮ ਚੁੱਕਣੇ ਪੈਣਗੇ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਹਵਾ ਪ੍ਰਦੂਸ਼ਣ ਕੰਟਰੋਲ ਲਈ ਢੰਗ ਤਰੀਕੇ ਵਰਤਣ ਲਈ ਗੰਭੀਰ ਯੋਜਨਾ ਬਣਾਉਣ ਲਈ 24 ਘੰਟਿਆਂ ਦਾ ਸਮਾਂ ਦਿੱਤਾ ਹੈ। ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਉਹ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਪਾਅ ਕਰਨ ਵਿਚ ਅਸਫਲ ਰਹਿੰਦੇ ਹਨ, ਤਾਂ ਅਦਾਲਤ ਆਦੇਸ਼ ਦੇਵੇਗੀ। ਜ਼ਿਕਰਯੋਗ ਹੈ ਕਿ ਹੁਣ ਅਦਾਲਤ ਵਿੱਚ ਇਸ ਮਾਮਲੇ ਦੀ ਸੁਣਵਾਈ ਕੱਲ੍ਹ ਨੂੰ 10 ਵਜੇ ਹੋਵੇਗੀ।