ਨਵੀਂ ਦਿੱਲੀ: 2 ਦਸੰਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਕਾਂਗਰਸ ਵਿਚ ਚੱਲ ਰਹੀ ਖਿੱਚੋ-ਤਾਣ ਨੂੰ ਲੈ ਕੇ ਕਾਂਗਰਸ ਦੇ ਭਵਿੱਖ ਦੇ ਪ੍ਰਧਾਨ ਸਮਝੇ ਜਾਂਦੇ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਤਿੰਨ ਚੋਟੀ ਦੇ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕੀਤੀ। ਪਤਾ ਲੱਗਾ ਹੈ ਕਿ ਰਾਹੁਲ ਨੇ ਜਾਖੜ ਨੂੰ ਕਈ ਪੇਸ਼ਕਸ਼ਾਂ ਕੀਤੀਆਂ ਪਰ ਜਾਖੜ ਸਹਿਮਤ ਨਹੀਂ ਹੋਏ। ਦਰਅਸਲ, ਜਾਖੜ ਨੇ ਪੰਜਾਬ ਕਾਂਗਰਸ ਦੀ ਮੌਜੂਦਾ ਖਿੱਲਰੀ ਪਈ ਟੀਮ ਦੇ ਨਾਲ ਕੰਮ ਕਰਨ ਤੋਂ ਅਸਮਰਥਾ ਪ੍ਰਗਟ ਕਰ ਦਿੱਤੀ। ਰਾਹੁਲ ਗਾਂਧੀ ਵੱਲੋਂ ਚੰਨੀ ਤੇ ਸਿੱਧੂ ਨੂੰ ਵੀ ਚੋਣਾਂ ‘ਚ ਇੱਕਸੁਰ ਹੋ ਕੇ ਚੱਲਣ ਲਈ ਕਿਹਾ ਹੈ।