ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਸੀ.ਐਚ.ਸੀ.ਭਗੜਾਣਾ ਅਤੇ ਐਸ.ਡੀ.ਐਚ. ਖਮਾਣੋਂ ਨੂੰ ਜਲਦ ਅਪਗ੍ਰੇਡ ਕੀਤਾ ਜਾ ਰਿਹਾ ਹੈ ਉਕਤ ਪ੍ਰਗਟਾਵਾ ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਕੀਤਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਸੰਸਥਾਵਾਂ ਨੂੰ ਅੱਪਗ੍ਰੇਡ ਕਰਨ ਲਈ ਵਿਭਾਗ ਵਲੋਂ ਕਾਰਜ ਬਹੁਤ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਅਤੇ ਆਈ.ਪੀ.ਐਚ.ਐਸ. ਦੇ ਨਿਯਮਾਂ ਅਨੁਸਾਰ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਸ਼੍ਰੀ ਸੋਨੀ ਨੇ ਕਿਹਾ ਕਿ ਇਹ ਸਿਹਤ ਸੰਸਥਾਵਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਤਾਬਦੀ ਸਮਾਰੋਹ ਦੀ ਯਾਦਗਾਰ ਦੇ ਤੌਰ ਤੇ ਅੱਪਗ੍ਰੇਡ ਕੀਤਾ ਜਾ ਰਿਹਾ ਹੈ।