Hindi English Thursday, 01 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਮੁੱਖ ਮੰਤਰੀ ਚੰਨੀ ਵੱਲੋਂ ਲੋਕਾਂ ਨੂੰ ਓਮੀਕਰੋਨ ਦੇ ਮੱਦੇਨਜ਼ਰ ਬਚਾਅ ਲਈ ਛੇਤੀ ਤੋਂ ਛੇਤੀ ਟੀਕਾਕਰਨ ਕਰਵਾਉਣ ਦੀ ਅਪੀਲ

Updated on Tuesday, December 07, 2021 20:51 PM IST

ਮੁੱਖ ਮੰਤਰੀ ਨੇ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਈ

ਹੁਣ ਤੱਕ ਸੂਬੇ ਦੀ 80 ਫ਼ੀਸਦੀ ਆਬਾਦੀ ਨੂੰ ਪਹਿਲੀ ਖੁਰਾਕ ਅਤੇ 38 ਫ਼ੀਸਦੀ ਨੂੰ ਦੂਜੀ ਖੁਰਾਕ ਲੱਗੀ

ਚੰਡੀਗੜ੍ਹ, 7 ਦਸੰਬਰ, ਦੇਸ਼ ਕਲਿੱਕ ਬਿਓਰੋ

ਕੋਵਿਡ ਵੈਕਸੀਨ ਦੀ ਦੂਸਰੀ ਖੁਰਾਕ ਲੈਣ ਉਪਰੰਤ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕਾਂ ਨੂੰ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਤੋਂ ਹੋਣ ਵਾਲੇ ਸੰਭਾਵੀ ਇਨਫੈਕਸ਼ਨ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।

ਅੱਜ ਇੱਥੇ ਪੰਜਾਬ ਭਵਨ ਵਿਖੇ ਓਮੀਕਰੋਨ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਖੋਜ ਵਿਭਾਗਾਂ ਨੂੰ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਭਰ ਵਿੱਚ ਸਾਰੇ ਯੋਗ ਵਿਅਕਤੀਆਂ ਦਾ ਜਲਦ ਤੋਂ ਜਲਦ ਟੀਕਾਕਰਨ ਕੀਤਾ ਜਾ ਸਕੇ।

ਮੁੱਖ ਮੰਤਰੀ ਨੂੰ ਸੂਬੇ ਵਿੱਚ ਕੋਵਿਡ ਟੀਕਾਕਰਨ ਦੀ ਹੁਣ ਤੱਕ ਦੀ ਸਥਿਤੀ ਬਾਰੇ ਜਾਣੂੰ ਕਰਵਾਉਂਦਿਆਂ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਕਾਸ ਗਰਗ ਨੇ ਦੱਸਿਆ ਕਿ ਕੁੱਲ 2.46 ਕਰੋੜ ਯੋਗ ਆਬਾਦੀ ਵਿੱਚੋਂ 1.66 ਕਰੋੜ (80 ਫ਼ੀਸਦੀ) ਨੂੰ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਲਗਭਗ 38 ਫ਼ੀਸਦੀ ਭਾਵ 79.87 ਲੱਖ ਆਬਾਦੀ ਨੂੰ ਦੂਜੀ ਖੁਰਾਕ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਮੌਜੂਦਾ ਸਮੇਂ 46 ਲੱਖ ਖੁਰਾਕਾਂ ਦਾ ਸਟਾਕ ਉਪਲਬਧ ਹੈ ਅਤੇ ਮੈਡੀਕਲ/ਪੈਰਾ ਮੈਡੀਕਲ ਟੀਮਾਂ ਬਾਕੀ ਰਹਿੰਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਰੋਨਾ ਕੇਸਾਂ ਦਾ ਪਤਾ ਲਗਾਉਣ ਲਈ ਰੋਜ਼ਾਨਾ 30,000 ਦੇ ਕਰੀਬ ਟੈਸਟ ਕੀਤੇ ਜਾ ਰਹੇ ਹਨ।

ਹੋਰ ਜਾਣਕਾਰੀ ਦਿੰਦਿਆਂ ਸਿਹਤ ਸਕੱਤਰ ਨੇ ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਿ ਵਿਭਾਗ ਨਵੇਂ ਰੂਪ ਦੇ ਫੈਲਣ ਦੀ ਕਿਸੇ ਵੀ ਸੰਭਾਵਨਾ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਵਿਭਾਗ ਵੱਲੋਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਸਾਜ਼ੋ-ਸਾਮਾਨ ਖਰੀਦਿਆ ਗਿਆ ਹੈ ਜਿਸ ਵਿੱਚ 12 ਲੱਖ ਰੈਪਿਡ ਐਂਟੀਜੇਨ ਕਿੱਟਾਂ, 17 ਲੱਖ ਵੀਟੀਐਮ ਟੈਸਟ ਕਿੱਟਾਂ, 20 ਜ਼ਿਲ੍ਹਿਆਂ ਲਈ ਆਰਟੀਪੀਸੀਆਰ ਲੈਬਾਂ, ਪੈਡੀਐਟ੍ਰਿਕ ਐਲ2 (790) ਅਤੇ ਐਲ 3 (324) ਬੈੱਡਾਂ ਤੋਂ ਇਲਾਵਾ ਬਾਲਗ ਐਲ 2 (3500) ਅਤੇ ਐਲ 3 (142) ਬੈੱਡ ਅਤੇ ਕੋਵਿਡ ਮਰੀਜ਼ਾਂ ਲਈ ਦਵਾਈਆਂ ਦਾ ਢੁਕਵਾਂ ਸਟਾਕ ਸ਼ਾਮਲ ਹੈ।

ਨਵੇਂ ਰੂਪ ਕਾਰਨ ਪੈਦਾ ਹੋਣ ਵਾਲੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਵੇਂ ਸੂਬੇ ਵਿੱਚ ਓਮੀਕਰੋਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ, ਇਸ ਲਈ ਅਸੀਂ ਇਸ ਸਬੰਧੀ ਕਿਸੇ ਵੀ ਢਿੱਲ ਨੂੰ ਸਹਿਣ ਨਹੀਂ ਕਰ ਸਕਦੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਜਿਨ੍ਹਾਂ ਕੋਲ ਸਿਹਤ ਮਹਿਕਮਾ ਵੀ ਹੈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਸ਼ਾਮਲ ਸਨ। 

ਵੀਡੀਓ

ਹੋਰ
Have something to say? Post your comment
X