ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 9 ਦਸੰਬਰ, 2021: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਵਿਖੇ ਮਾਂ ਖੇਡ ਕਬੱਡੀ ਦੇ ਸਰਕਲ ਸਟਾਈਲ ਇੰਟਰ ਹਾਊਸ ਮੁਕਾਬਲੇ ਪ੍ਰੋਗਰਾਮ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖੇਡ ਇੰਚਾਰਜ ਰਮਨਦੀਪ ਸਿੰਘ (ਡੀ ਪੀ ਈ) ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸ਼ਹੀਦ ਊਧਮ ਸਿੰਘ ਹਾਊਸ, ਦੂਸਰਾ ਸਥਾਨ ਸ਼ਹੀਦ ਭਗਤ ਸਿੰਘ ਹਾਊਸ ਅਤੇ ਤੀਸਰਾ ਸਥਾਨ ਕਰਤਾਰ ਸਿੰਘ ਸਰਾਭਾ ਹਾਊਸ ਨੇ ਪ੍ਰਾਪਤ ਕੀਤਾ। ਬੈਸਟ ਰੇਡਰ ਸ਼ਹੀਦ ਊਧਮ ਸਿੰਘ ਹਾਊਸ ਦਾ ਟਿੰਕੂ ਅਤੇ ਸਟਾਪਰ ਸ਼ਹੀਦ ਭਗਤ ਸਿੰਘ ਹਾਊਸ ਦਾ ਖੁਸ਼ਪ੍ਰੀਤ ਸਿੰਘ ਰਿਹਾ।
ਜ਼ਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਗੂਵਾਲਾ ਦੇ ਡੀ.ਪੀ.ਈ ਰਮਨਦੀਪ ਵੱਲੋਂ ਸਮੇਂ-ਸਮੇਂ ਸਿਰ ਸਕੂਲ ਵਿੱਚ ਖੇਡਾਂ (ਅਥਲੈਟਿਕਸ ਮੀਟ, ਇੰਟਰ ਹਾਊਸ) ਕਰਵਾ ਕੇ ਚੰਗੇ ਖਿਡਾਰੀ ਤਿਆਰ ਕਰਨ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਅਰਜੋਤ ਕੌਰ, ਸ੍ਰੀ ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ।