ਚੰਡੀਗੜ੍ਹ, 14 ਜੂਨ :
ਬਾਲੀਵੁਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਅੱਜ ਮੁੰਬਈ ਵਿਚ ਖੁਦਕੁਸ਼ੀ ਕਰ ਲਈ। ਉਨ੍ਹਾਂ ਦੀ ਮੌਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਫੇਸਬੁੱਕ ਉਤੇ ਪੋਸਟ ਪਾ ਕੇ ਦੁੱਖ ਪ੍ਰਗਟ ਕੀਤਾ ਹੈ।
ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ
ਉਨ੍ਹਾਂ ਲਿਖਿਆ ਕਿ ‘ਬਾਲੀਵੁਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਜੀ ਦੇ ਅਚਾਨਕ ਦਿਹਾਂਤ ਦੀ ਖ਼ਬਰ ਨਾਲ ਮਨ ਨੂੰ ਬੇਹੱਦ ਦੁੱਖ ਪਹੁੰਚਿਆ ਹੈ। ਇੱਕ ਸ਼ਾਨਦਾਰ ਅਦਾਕਾਰ ਜੋ ਆਪਣੀ ਮਿਹਨਤ ਨਾਲ ਟੀਵੀ ਜਗਤ ਤੋਂ ਵੱਡੇ ਪਰਦੇ ’ਤੇ ਪਹੁੰਚਿਆ ਉਸਦਾ ਇਸ ਤਰ੍ਹਾਂ ਜਾਣਾ ਬੇਹੱਦ ਦੁੱਖਦਾਈ ਹੈ। ਵਾਹਿਗੁਰੂ ਜੀ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।’