ਪਟਿਆਲਾ,19 ਜੂਨ :
ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਨਜ਼ਦੀਕ ਪੈਂਦੇ ਪਿੰਡ ਚੁਨਾਰਗਾ 'ਚ ਇੱਕ ਜੂਡੋ ਖਿਡਾਰਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਖੁਦ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮ੍ਰਿਤਕਾ ਸ਼ਰਨਜੀਤ ਕੌਰ ਜੂਡੋ ਕਰਾਟਿਆਂ ਦੀ ਵਧੀਆ ਖਿਡਾਰਨ ਸੀ। ਉਸ ਨੇ ਥੋੜ੍ਹੇ ਹੀ ਸਮੇਂ ਵਿੱਚ ਵੱਡੀ ਪ੍ਰਾਪਤੀ ਕਰਦਿਆਂ ਸੂਬਾ ਪੱਧਰ ਉੱਤੇ ਇਸ ਖੇਡ ਵਿੱਚ ਭਾਗ ਲਿਆ ਸੀ। ਦੱਸਿਆ ਜਾ ਰਿਹਾ ਹੈ ਕੋਰੋਨਾ ਪ੍ਰਕੋਪ ਦੌਰਾਨ ਉਹ ਆਪਣੀ ਖੇਡ ਦਾ ਅਭਿਆਸ ਨਾ ਕਰ ਸਕਣ ਕਰਕੇ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਹੀ ਸੀ। ਜਦੋਂ ਸ਼ਰਨਜੀਤ ਕੌਰ ਇਕੱਲੀ ਘਰ ਵਿੱਚ ਸੀ ਤਾਂ ਉਸ ਨੇ ਆਪਣੇ ਆਪ ਨੂੰ ਅੱਗ ਲਗਾ ਲਈ।ਜਿਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ ਤਾਂ ਉਸਨੇ ਦਮ ਤੋੜ ਦਿੱਤਾ। ਪਾਤੜਾਂ ਥਾਣੇ ਦੇ ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।(ਹਿੰ.ਸ.)