Hindi English Thursday, 01 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ਦੀ ਟਰੇਨਿੰਗ ਹੋਈ

Updated on Thursday, December 23, 2021 13:29 PM IST

*ਇਹ ਵੈਕਸੀਨ ਲਗਾਉਣ ਦਾ ਮਕਸਦ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਕਰਨਾ ਹੈ-ਡਾ. ਰੂਬੀ

 ਮਾਨਸਾ 23 ਦਸੰਬਰ, ਦੇਸ਼ ਕਲਿੱਕ ਬਿਓਰੋ

            ਸਿਹਤ ਵਿਭਾਗ ਮਾਨਸਾ ਦੀ ਤਰਫੋਂ ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਰੂਬੀ ਦੀ ਰਹਿਨੁਮਾਈ ਹੇਠ ਐਚ.ਪੀ.ਵੀ. (ਹਿਊਮਨ ਪੈਪੀਲੋਮਾ ਵਾਇਰਸ ਵੈਕਸੀਨ ) ਦੀ ਟਰੇਨਿੰਗ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਦਿਤੀ ਗਈ, ਜਿਸ ਵਿਚ ਜ਼ਿਲ੍ਹੇ ਦੇ ਸਮੂਹ ਨੋਡਲ ਅਫ਼ਸਰਾਂ ਨੇ ਸ਼ਿਕਰਤ ਕੀਤੀ।

            ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਮਾਨਸਾ ਡਾ.ਰੂਬੀ ਨੇ ਦੱਸਿਆ ਕਿ ਇਹ ਵੈਕਸੀਨ ਇਸ ਤੋਂ ਪਹਿਲਾਂ ਛੇਵੀਂ ਕਲਾਸ ਵਿਚ ਪੜ੍ਹਦੀਆਂ ਲੜਕੀਆਂ ਨੂੰ ਸਾਲ  2016 ਅਤੇ 2017 ਵਿੱਚ ਦਿੱਤੀ ਗਈ ਸੀ ਅਤੇ ਹੁਣ 2017 ਵਿਚ ਪਹਿਲੀ ਡੋਜ਼ ਪ੍ਰਾਪਤ ਕਰ ਚੁੱਕੀਆਂ ਲੜਕੀਆਂ ਜੋ ਕਿ ਹੁਣ ਦਸਵੀਂ ਕਲਾਸ ਵਿਚ ਪੜ੍ਹਦੀਆਂ ਹਨ ,ਉਨਾਂ ਲੜਕੀਆਂ ਨੂੰ ਦੂਜੀ ਡੋਜ਼ ਮਹੀਨਾ ਜਨਵਰੀ ਵਿੱਚ ਦਿੱਤੀ ਜਾਣੀ ਹੈ, ਇਹ ਮੁਹਿੰਮ ਸਿਹਤ  ਵਿਭਾਗ, ਸਿੱਖਿਆ ਵਿਭਾਗ, ਪੁਲੀਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਬੱਚੀਆਂ ਮੁਫ਼ਤ ਟੀਕਾਕਰਨ ਤੋਂ ਵਾਂਝੀਆਂ ਨਾ ਰਹਿ ਸਕਣ।

             ਇਸ ਮੌਕੇ ਵਿਸ਼ਵ ਸਿਹਤਤ ਸੰਗਠਨ ਤੋ ਪਹੁੰਚੇ ਡਾ. ਨਿਵੇਦਿਤਾ ਸਰਵੈੱਲਾਂਸ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਹ ਵੈਕਸੀਨ ਲਗਾਉਣ ਦਾ ਮੁੱਖ ਮਕਸਦ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਇਨ੍ਹਾਂ ਸਾਰੀਆਂ ਬੱਚੀਆਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਤਰਫੋਂ ਵੀ ਐੱਚ.ਪੀ.ਵੀ. ਵੈਕਸੀਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।

            ਇਸ ਮੌਕੇ ਮੈਡੀਕਲ ਅਫਸਰ ਡਾ. ਪਰਵਰਿਸ਼, ਮੈਡੀਕਲ ਅਫਸਰ ਡਾ.ਬਲਜਿੰਦਰ ਕੋਰ, ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ ।

ਵੀਡੀਓ

ਹੋਰ
Have something to say? Post your comment
X