ਬਰੈਂਪਟਨ :
ਪੰਜਾਬ ਤੋਂ ਰੋਜੀ ਰੋਟੀ ਲਈ ਆਏ ਦੋ ਪੰਜਾਬੀ ਨੌਜਵਾਨਾਂ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੋ ਟਰਾਲਿਆਂ ਦੀ ਆਹਮੋ ਸਾਹਮਣੇ ਟੱਕਰ ਹੋਣ ਕਾਰਨ ਅੱਗ ਲੱਗ ਗਈ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚੋਂ ਇਕ ਨੌਜਵਾਨ ਅਜਨਾਲਾ ਨੇੜਲੇ ਪਿੰਡ ਸੈਂਸਰਾ ਕਲਾਂ ਦਾ ਰਹਿਣ ਵਾਲਾ ਸਿਦਕਪਾਲ ਸਿੰਘ ਅਤੇ ਇਕ ਨੌਜਵਾਨ ਰਾਮਦੀਵਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਸਿਦਕਪਾਲ ਕਰੀਬ ਢਾਈ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਲਈ ਪੜ੍ਹਾਈ ਕਰਨ ਵਾਸਤੇ ਪੰਜਾਬ ਤੋਂ ਕੈਨੇਡਾ ਗਿਆ ਸੀ। ਕੁਝ ਮਹੀਨੇ ਪਹਿਲਾਂ ਉਸਦੀ ਪੜ੍ਹਾਈ ਖਤਮ ਹੋ ਜਾਣ ਤੋਂ ਬਾਅਦ ਉਸ ਨੂੰ ਕੈਨੇਡਾ ਵਿਚ ਵਰਕ ਪਰਮਿਟ ਮਿਲ ਗਿਆ ਸੀ, ਜਿਸ ਤੋਂ ਬਾਅਦ ਉਹ ਟਰਾਲਾ ਚਲਾਉਣ ਲੱਗ ਗਿਆ। ਉਹ ਜਦੋਂ ਟਰਾਲਾ ਲੈ ਕੇ ਸਰੀ ਤੋਂ ਬਰੈਂਪਟਨ ਵਾਪਸ ਆ ਰਹੇ ਸਨ ਤਾਂ 2 ਟਰਾਲਿਆਂ ਦੀ ਟੱਕਰ ਹੋ ਗਈ ਜਿਸ ਕਾਰਨ ਅੱਗ ਲੱਗ ਗਈ। ਅੱਗ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ।