ਸ਼ਿਮਲਾ/27 ਦਸੰਬਰ/ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਪਹੁੰਚਣਗੇ। ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਨ ਤੋਂ ਇਲਾਵਾ ਉਹ 11,000 ਕਰੋੜ ਰੁਪਏ ਦੇ ਤਿੰਨ ਪਣਬਿਜਲੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਜਦਕਿ ਇੱਕ ਪਣਬਿਜਲੀ ਪ੍ਰੋਜੈਕਟ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਪੀਐਮ ਮੋਦੀ 40 ਮੈਗਾਵਾਟ ਬਿਜਲੀ ਉਤਪਾਦਨ ਲਈ 7,000 ਕਰੋੜ ਰੁਪਏ ਦੀ ਲਾਗਤ ਵਾਲੇ ਰੇਣੁਕਾਜੀ ਡੈਮ ਅਤੇ ਹਾਈਡ੍ਰੋ ਪਾਵਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ। ਇਹ ਪ੍ਰੋਜੈਕਟ ਲਗਭਗ 30 ਸਾਲਾਂ ਤੋਂ ਫਾਈਲਾਂ ਵਿੱਚ ਲਟਕਿਆ ਹੋਇਆ ਹੈ। ਇਸ ਪ੍ਰਾਜੈਕਟ ਤੋਂ ਦਿੱਲੀ ਨੂੰ 50 ਕਰੋੜ ਯੂਨਿਟ ਵਾਧੂ ਬਿਜਲੀ ਮਿਲੇਗੀ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ 1800 ਕਰੋੜ ਰੁਪਏ ਦੀ ਲਾਗਤ ਵਾਲੇ 210 ਮੈਗਾਵਾਟ ਲੁਹਰੀ ਪੜਾਅ-1 ਪ੍ਰੋਜੈਕਟ ਅਤੇ 680 ਕਰੋੜ ਰੁਪਏ ਦੀ ਲਾਗਤ ਵਾਲੇ 66 ਮੈਗਾਵਾਟ ਸਮਰੱਥਾ ਵਾਲੇ ਧੌਲਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ 1800 ਕਰੋੜ ਰੁਪਏ ਦੀ ਲਾਗਤ ਵਾਲੇ 210 ਮੈਗਾਵਾਟ ਲੁਹਰੀ ਪੜਾਅ-1 ਪ੍ਰੋਜੈਕਟ ਅਤੇ 680 ਕਰੋੜ ਰੁਪਏ ਦੀ ਲਾਗਤ ਵਾਲੇ 66 ਮੈਗਾਵਾਟ ਸਮਰੱਥਾ ਵਾਲੇ ਧੌਲਸੀਧ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ। ਪੀਐੱਮਓ ਮੁਤਾਬਕ ਮੋਦੀ 2080 ਕਰੋੜ ਰੁਪਏ ਦੀ ਲਾਗਤ ਨਾਲ ਬਣੇ 111 ਮੈਗਾਵਾਟ ਦੇ ਸਵਰਾ-ਕੁਡੂ ਹਾਈਡ੍ਰੋਪਾਵਰ ਪ੍ਰੋਜੈਕਟ ਦਾ ਵੀ ਉਦਘਾਟਨ ਕਰਨਗੇ।