ਨਵੀਂ ਦਿੱਲੀ: 28 ਦਸੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਦੇ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰ ਨੀਟ ਪੀ ਜੀ ਦੀ ਕੌਂਸਲਿੰਗ ਨੂੰ ਵਾਰ ਵਾਰ ਮੁਲਤਵੀ ਕੀਤੇ ਜਾਣ ਕਾਰਨ ਹੜਤਾਲ ‘ਤੇ ਚੱਲ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਰਾਹੀਂ ਰੈਜੀਡੈਂਟ ਡਾਕਟਰਾਂ ਦੀਆਂ ਮੰਗਾਂ ਮੰਨਣ ਲਈ ਪ੍ਰਧਾਨ ਮੰਤਰੀ ਨੁੰ ਅਪੀਲ ਕੀਤੀ ਹੈ ਕਿ ਇਨਾਂ ਡਾਕਟਰਾਂ ਨੇ ਕਰੋਨਾ ਸਮੇਂ ਆਪਣੀ ਜਾਨ ਦੀ ਬਾਜ਼ੀ ਲਾ ਕੇ ਮਰੀਜ਼ਾਂ ਦੀ ਸੇਵਾ ਕੀਤੀ। ਕਰੋਨਾ ਫਿਰ ਵਧ ਰਿਹਾ ਹੈ ,ਇਨ੍ਹਾਂ ਨੂੰ ਹਸਪਤਾਲਾਂ ਵਿੱਚ ਹੋਣਾ ਚਾਹੀਦਾ ਹੈ ਨਾ ਕਿ ਸੜਕਾਂ ‘ਤੇ। ਪ੍ਰਧਾਨ ਮੰਤਰੀ ਜੀ ਇਨ੍ਹਾਂ ਦੀਆਂ ਮੰਗਾਂ ਜਲਦੀ ਮੰਨੀਆਂ ਜਾਣ।
(MOREPIC1)