ਕੈਂਸਰ ਤੋਂ ਬਚਾਅ ਲਈ ਜਾਣਕਾਰੀ ਹੀ ਉਪਾਅ : ਡਾ. ਆਦਰਸ਼ਪਾਲ ਕੌਰ
ਮੋਹਾਲੀ, 30 ਦਸੰਬਰ, ਦੇਸ਼ ਕਲਿੱਕ ਬਿਓਰੋ
ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਐਸ.ਏ.ਐਸ. ਨਗਰ ਵਿਚ ਗੈਰ-ਸੰਚਾਰੀ ਬਿਮਾਰੀਆਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਕੜੀ ਤਹਿਤ ਸਿਵਲ ਸਰਜਨ ਨੇ ਅੱਜ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ‘ਪ੍ਰਚਾਰ ਵੈਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਵਿਚ ਅਗਲੇ ਤਿੰਨ ਦਿਨਾਂ ਦੌਰਾਨ ਵੱਖ-ਵੱਖ ਹਿੱਸਿਆਂ ਵਿਚ ਜਾ ਕੇ ਐਨ.ਪੀ.ਸੀ.ਡੀ.ਸੀ.ਐਸ ਪ੍ਰੋਗਰਾਮ ਅਧੀਨ ਕੈਂਸਰ, ਹਾਈਪਰਟੈਂਸ਼ਨ, ਸ਼ੂਗਰ, ਦਿਲ ਦੇ ਰੋਗਾਂ ਅਤੇ ਸਟ੍ਰੋਕ ਵਰਗੀਆਂ ਭਿਆਨਕ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਛਾਤੀ ਵਿਚ ਗਿਲਟੀ, ਲਗਾਤਾਰ ਖੰਘ ਅਤੇ ਆਵਾਜ਼ ਵਿਚ ਭਾਰੀਪਨ, ਮੂੰਹ ਦੇ ਛਾਲੇ ਠੀਕ ਨਾ ਹੋਣਾ ਕੈਂਸਰ ਦੇ ਲੱਛਣ ਹੋ ਸਕਦੇ ਹਨ। ਕੈਂਸਰ ਤੋਂ ਬਚਾਅ ਲਈ ਜਾਣਕਾਰੀ ਹੀ ਇਕ ਉਪਾਅ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ, ਫ਼ਸਲਾਂ ਉੱਤੇ ਜ਼ਿਆਦਾ ਕੀਟਨਾਸ਼ਕਾਂ ਦੀ ਵਰਤੋਂ ਕੈਂਸਰ ਦੇ ਕਾਰਨ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸ਼ੂਗਰ ਦੋ ਪ੍ਰਕਾਰ ਦੀ ਹੁੰਦੀ ਹੈ। ਟਾਇਪ 1 ਸ਼ੂਗਰ ਜ਼ਿਆਦਾਤਰ ਜਨਮ ਤੋਂ ਹੁੰਦੀ ਹੈ ਜਦੋਂਕਿ ਟਾਇਪ 2 ਸ਼ੂਗਰ ਦਾ ਕਾਰਨ ਮਾੜੀ ਜੀਵਨ ਸ਼ੈਲੀ ਹੈ। ਟਾਈਪ 2 ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਦੇ ਮੁੱਖ ਕਾਰਨ ਮੋਟਾਪਾ, ਕਸਰਤ ਘੱਟ ਕਰਨਾ, ਗੈਰ-ਸੰਤੁਲਤਿ ਭੋਜਨ, ਤਣਾਅ ਅਤੇ ਪਰਵਿਾਰਕ ਇਤਹਿਾਸ ਹਨ। ਇਸ ਲਈ ਜ਼ਰੂਰੀ ਹੈ ਸੁੰਤਲਤਿ ਭੋਜਨ ਦੀ ਵਰਤੋਂ ਕੀਤੀ ਜਾਵੇ ਅਤੇ ਬਾਹਰੀ ਡੱਬਾਬੰਦ ਭੋਜਨ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ। ਇਸਦੇ ਨਾਲ ਹੀ ਹਰ ਰੋਜ਼ ਘੱਟ ਤੋਂ ਘੱਟ ਅੱਧਾ ਘੰਟਾ ਕਸਰਤ ਵੀ ਕਰਨੀ ਚਾਹੀਦੀ ਹੈ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸ਼ੂਗਰ ਨੂੰ ਕੰਟਰੋਲ ਕਰਕੇ ਮੌਤ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤਮੰਦ ਖੁਰਾਕ ਨਾਲ ਸ਼ੂਗਰ ਨੂੰ ਨਿਯੰਤਰਿਤ ਕੀਤਾ ਜਾ ਸਕਦਾ ਹੈ। ਵਾਰ-ਵਾਰ ਪਿਸ਼ਾਬ ਆਉਣਾ, ਅਚਾਨਕ ਭਾਰ ਘੱਟ ਜਾਣਾ, ਜ਼ਿਆਦਾ ਭੁੱਖ-ਪਿਆਸ ਲੱਗਣਾ, ਜ਼ਖਮ ਦਾ ਠੀਕ ਨਾ ਹੋਣਾ, ਥਕਾਵਟ ਆਦਿ ਸ਼ੂਗਰ ਦੀਆਂ ਨਿਸ਼ਾਨੀਆਂ ਹੁੰਦੀਆਂ ਹਨ। ਅਜਿਹੇ ਲੱਛਣ ਨਜ਼ਰ ਆਉਣ 'ਤੇ ਤਰੁੰਤ ਸਰਕਾਰੀ ਹਸਪਤਾਲ ਜਾਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਵਿਕਰਾਂਤ ਨਾਗਰਾ, ਡਾ. ਹਰਮਨਦੀਪ ਕੌਰ, ਡਾ. ਤਰਨਜੋਤ ਕੌਰ, ਪੀ.ਏ. ਦਵਿੰਦਰ ਸਿੰਘ ਬੈਂਸ, ਬੇਅੰਤ ਸਿੰਘ ਆਦਿ ਮੌਜੂਦ ਸਨ।