ਨਵੀਂ ਦਿੱਲੀ:31 ਦਸੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਿੰਦਰ ਸਿੰਘ ਸਿਰਸਾ ਵੱਲੋਂ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਕੁੱਝ ਦਿਨਾਂ ਬਾਅਦ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਮਨਜਿੰਦਰ ਸਿੰਘ ਸਿਰਸਾ ਵੱਲੋਂ ਇਸ ਦਾ ਕਾਰਨ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਿਲਾਂ ਨੂੰ ਦੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਨਵੀਂ ਕਮੇਟੀ ਦਾ ਗਠਨ ਨਹੀਂ ਹੋ ਜਾਂਦਾ, ਉਹ ਉਦੋਂ ਤੱਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।