ਨਵੀਂ ਦਿੱਲੀ/4 ਜਨਵਰੀ/ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੋਨਾ ਹੋ ਗਿਆ ਹੈ। ਕੇਜਰੀਵਾਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ ਹੈ। ਇਨਫੈਕਸ਼ਨ ਬਾਰੇ ਪਤਾ ਲੱਗਣ 'ਤੇ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਅਰਵਿੰਦ ਕੇਜਰੀਵਾਲ ਪੰਜਾਬ ਅਤੇ ਉੱਤਰਾਖੰਡ ਵਿੱਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਨੇ ਦੇਹਰਾਦੂਨ 'ਚ ਰੈਲੀ ਕੀਤੀ।ਕੇਜਰੀਵਾਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਉਨ੍ਹਾਂ 'ਚ ਇਨਫੈਕਸ਼ਨ ਦੇ ਹਲਕੇ ਲੱਛਣ ਹਨ ਅਤੇ ਉਹ ਫਿਲਹਾਲ ਘਰ 'ਚ ਹੀ ਕੁਆਰੰਟੀਨ ਹਨ। ਕੇਜਰੀਵਾਲ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।