ਨਵੀਂ ਦਿੱਲੀ/4 ਜਨਵਰੀ/ਦੇਸ਼ ਕਲਿਕ ਬਿਊਰੋ:
ਕੋਰੋਨਾ ਅਤੇ ਓਮੀਕਰੋਨ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਵਿੱਚ ਵੀਕੈਂਡ ਕਰਫਿਊ ਲਗਾਇਆ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਕਰਫਿਊ 'ਚ ਪੂਰੀ ਦਿੱਲੀ ਬੰਦ ਰਹੇਗੀ। ਇਹ ਫੈਸਲਾ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਦੀ ਮੀਟਿੰਗ ਵਿੱਚ ਲਿਆ ਗਿਆ।
ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਨੂੰ ਦੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਦਾ ਐਲਾਨ ਕੀਤਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਨੇ ਅੱਜ ਮੰਗਲਵਾਰ ਨੂੰ ਇਕ ਅਹਿਮ ਬੈਠਕ ਕੀਤੀ, ਜਿਸ 'ਚ ਫੈਸਲਾ ਲਿਆ ਗਿਆ ਕਿ ਦਿੱਲੀ 'ਚ ਵੀਕੈਂਡ ਕਰਫਿਊ ਰਹੇਗਾ। ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਦਿੱਲੀ 'ਚ ਸਰਕਾਰੀ ਅਤੇ ਨਿੱਜੀ ਦਫਤਰਾਂ 'ਚ ਘਰ ਤੋਂ ਕੰਮ ਮੁੜ ਸ਼ੁਰੂ ਹੋਵੇਗਾ। ਸਿਰਫ 50% ਕਰਮਚਾਰੀਆਂ ਨੂੰ ਦਫਤਰਾਂ ਤੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।