ਨਵੀਂ ਦਿੱਲੀ/9 ਜਨਵਰੀ/ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਨੂੰ ਕਿਹਾ ਕਿ ਫਿਲਹਾਲ ਰਾਜਧਾਨੀ ਵਿੱਚ ਲੌਕਡਾਊਨ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ। ਇੱਥੇ ਕੇਸ ਵੱਧ ਰਹੇ ਹਨ, ਪਰ ਘਬਰਾਉਣ ਦੀ ਕੋਈ ਗੱਲ ਨਹੀਂ ਹੈ। ਪਿਛਲੀ ਲਹਿਰ ਦੇ ਮੁਕਾਬਲੇ ਇਸ ਵਾਰ ਘੱਟ ਮੌਤਾਂ ਹੋਈਆਂ ਹਨ ਅਤੇ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐਮਏ) ਦੀ ਮੀਟਿੰਗ ਹੈ। ਮੀਟਿੰਗ ਵਿੱਚ ਮਾਹਿਰਾਂ ਨਾਲ ਮੁੜ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਵਿੱਚ ਸੰਕਰਮਣ ਦੀ ਗਿਣਤੀ ਪਹਿਲੀ ਵਾਰ 1.5 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। 24 ਘੰਟਿਆਂ ਵਿੱਚ ਸੰਕਰਮਣ ਦੇ 1 ਲੱਖ 59 ਹਜ਼ਾਰ 424 ਮਾਮਲੇ ਸਾਹਮਣੇ ਆਏ ਹਨ ਅਤੇ 327 ਲੋਕਾਂ ਦੀ ਮੌਤ ਹੋ ਗਈ ਹੈ। ਅੱਜ 40,000 ਤੋਂ ਵੱਧ ਲੋਕ ਠੀਕ ਹੋ ਗਏ ਹਨ।