ਚੰਡੀਗੜ੍ਹ, 11 ਜਨਵਰੀ, ਦੇਸ਼ ਕਲਿੱਕ ਬਿਓਰੋ:
ਭਾਰਤੀ ਚੋਣ ਕਮਿਸ਼ਨ ਨੇ 1993 ਬੈਚ ਦੇ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ 2022 ਦੀਆਂ ਚੋਣਾਂ ਲਈ ਪੰਜਾਬ ਲਈ ਸਟੇਟ ਪੁਲਿਸ ਨੋਡਲ ਅਫਸਰ ਨਿਯੁਕਤ ਕੀਤਾ ਹੈ। ਉਹ ਸ਼ਸ਼ੀ ਪ੍ਰਭਾ ਦਿਵੇਦੀ ਦੀ ਥਾਂ ਸਟੇਟ ਪੁਲਿਸ ਨੋਡਲ ਅਫਸਰ, ਪੰਜਾਬ ਹੋਣਗੇ।