ਨਵੀਂ ਦਿੱਲੀ,14 ਜਨਵਰੀ, ਦੇਸ਼ ਕਲਿੱਕ ਬਿਓਰੋ
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਵਿੱਚ ਵਿਸਫੋਟਕ ਸਮੱਗਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਦਿੱਲੀ ਪੁਲਿਸ ਨੇ ਅੱਜ ਕੁਝ ਸਮਾਂ ਪਹਿਲਾਂ ਹੀ ਮੁਸਤੈਦੀ ਵਰਤਦੇ ਹੋਏ ਦਿੱਲੀ ਅਤੇ ਉੱਤਰ ਪ੍ਰਦੇਸ਼ ਬਾਰਡਰ ਨੇੜਿਓਂ ਗਾਜ਼ੀਪੁਰ ਦੀ ਫਲਾਵਰ ਮਾਰਕੀਟ ਵਿੱਚ ਆਈਈਡੀ ਬਰਾਮਦ ਕੀਤੀ। ਪਰ ਮੌਕੇ ਤੇ ਪਹੁੰਚੇ ਬੰਬ ਨਿਰੋਧਕ ਦਸਤੇ ਨੇ ਮੁਸਤੈਦੀ ਵਰਤਦਿਆਂ ਇਸ ਨੂੰ ਖਾਰਜ ਕਰ ਦਿੱਤਾ ।