ਗੁਰੂਗ੍ਰਾਮ, 14 ਜਨਵਰੀ , ਦੇਸ਼ ਕਲਿੱਕ ਬਿਓਰੋ
ਇੱਥੋਂ ਦੇ ਸੈਕਟਰ-92 ਵਿੱਚ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਹੋਏ ਸੜਕ ਹਾਦਸੇ ਵਿੱਚ ਤਿੰਨ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 30 ਸਾਲਾ ਸੁਧੀਰ ਪੰਡਿਤ, 28 ਸਾਲਾ ਰਣਧੀਰ ਪੰਡਿਤ ਅਤੇ 25 ਸਾਲਾ ਸੰਜੇ ਪੰਡਿਤ ਵਜੋਂ ਹੋਈ ਹੈ, ਜੋ ਸਾਰੇ ਬਿਹਾਰ ਦੇ ਮਧੂਬਨੀ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
ਪੁਲਸ ਮੁਤਾਬਕ ਦੋਵੇਂ ਭਰਾ ਹਯਾਤਪੁਰ ਪਿੰਡ 'ਚ ਭਾਂਡੇ ਅਤੇ ਮੋਬਾਇਲ ਦੀ ਦੁਕਾਨ ਚਲਾਉਂਦੇ ਸਨ ਅਤੇ ਵੀਰਵਾਰ ਰਾਤ ਨੂੰ ਇਹ ਹਾਦਸਾ ਵਾਪਰਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, "ਜਦੋਂ ਉਹ ਸੈਕਟਰ-92 ਵਿੱਚ ਰਾਓ ਭਰਤ ਸਿੰਘ ਸਕੂਲ ਨੇੜੇ ਪਹੁੰਚੇ ਤਾਂ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਸਥਾਨਕ ਵਾਸੀਆਂ ਨੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।" ਬਾਅਦ 'ਚ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਆਸਪਾਸ ਲੱਗੇ ਸਾਰੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਹਾਲਾਂਕਿ ਘਟਨਾ ਵਿੱਚ ਸ਼ਾਮਲ ਵਾਹਨ ਦੀ ਪਛਾਣ ਨਹੀਂ ਹੋ ਸਕੀ ਹੈ।