ਮੋਹਾਲੀ, 31 ਜੁਲਾਈ :
ਆਪਣੇ ਮਿਠਬੋਲੜੇ ਸੁਭਾਅ ਤੇ ਸੁਰੀਲੀ ਅਵਾਜ਼ ਨਾਲ ਵਧੀਆ ਗਾਇਕੀ ਕਰਕੇ ਦੇਸ਼ਾਂ ਪ੍ਰਦੇਸ਼ਾਂ ਵਿੱਚ ਮਸ਼ਹੂਰ ਹੋ ਚੁੱਕੀ ਪੰਜਾਬੀ ਗਾਇਕਾ ਮਨਿੰਦਰ ਦਿਓਲ ਵੱਲੋਂ ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਨਵਾਂ ਧਾਰਮਿਕ ਪੰਜਾਬੀ ਗੀਤ ਦਰਸ਼ਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਹੈ। ਇਸ ਗੀਤ ਦੇ ਅੱਜ 31 ਜੁਲਾਈ ਨੂੰ ਰਿਲੀਜ਼ ਹੋਣ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਗਾਇਕਾ ਮਨਿੰਦਰ ਦਿਓਲ ਨੇ ਦੱਸਿਆ ਕਿ ਅੱਜ ਐਸ.ਐਮ. ਪ੍ਰੋਡਕਸ਼ਨ ਵੱਲੋਂ ਰਿਲੀਜ਼ ਕੀਤੇ ਗਏ ਇਸ ਧਾਰਮਿਕ ਗੀਤ ਨੂੰ ਉਸ ਨੇ ਅਮਰਦੀਪ ਨਾਲ ਮਿਲ ਕੇ ਗਾਇਆ ਹੈ। ਇਸ ਗੀਤ ਰਾਹੀਂ ਉਸ ਨੇ ਕੋਰੋਨਾ ਮਹਾਂਮਾਰੀ ਤੋਂ ਮੁਕਤੀ ਦੀ ਅਰਦਾਸ ਕੀਤੀ ਹੈ। ਗੀਤ ਦਾ ਵੀਡੀਓ ਵੀ ਅੱਜ ਯੂ-ਟਿਯੂਬ ਉਤੇ ਰਿਲੀਜ਼ ਕਰ ਦਿੱਤਾ ਗਿਆ ਹੈ।
ਉੱਘੇ ਗੀਤਕਾਰ ਤੇ ਪ੍ਰੋਡਿਊਸਰ ਸੰਨੀ ਮਾਨ ਨਾਲ ਵਿਆਹ ਬੰਧਨ ਵਿੱਚ ਬੱਝੀ ਤੇ ਅਮਰੀਕਾ ਵਿਖੇ ਰਹਿ ਗਾਇਕਾ ਮਨਿੰਦਰ ਦਿਓਲ ਨੇ ਦੱਸਿਆ ਕਿ ਇਸ ਗੀਤ ਨੂੰ ਰਿਲੀਜ਼ ਕਰਨ ਦਾ ਮਕਸਦ ਇਹੀ ਹੈ ਕਿ ਪ੍ਰਮਾਤਮਾ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਛੁਟਕਾਰਾ ਦਿਵਾਏ ਤਾਂ ਜੋ ਹਰ ਪਾਸੇ ਪਹਿਲਾਂ ਵਾਂਗ ਮੁੜ ਖੁਸ਼ਹਾਲੀ ਹੋਵੇ। ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਹਸਤੀਆਂ ਵੱਲੋਂ ਗਾਇਕਾ ਦਿਓਲ ਨੂੰ ਇਸ ਗੀਤ ਦੇ ਰਿਲੀਜ਼ ਹੋਣ 'ਤੇ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਪੰਜਾਬੀ ਸੰਗੀਤ ਜਗਤ ਦੀ ਇਸ ਨਾਮਵਰ ਗਾਇਕਾ ਨੂੰ ਪਹਿਲਾਂ ਦੀ ਤਰ•ਾਂ ਹੀ ਦਰਸ਼ਕਾਂ ਦਾ ਪਿਆਰ ਮਿਲਦਾ ਰਹੇ।