Hindi English Thursday, 01 May 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਜ਼ਿਲਾ ਚੋਣ ਅਫ਼ਸਰ ਨੇ ਕੋਵਿਡ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਵਿਸ਼ੇਸ਼ ਕੈਂਪਾਂ ਦਾ ਕੀਤਾ ਅਚਨਚੇਤ ਨਿਰੀਖਣ

Updated on Monday, January 17, 2022 16:40 PM IST

 
ਕੈਂਪਾਂ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਸਟਾਫ਼ ਦੀ ਕੀਤੀ ਹੌਂਸਲਾ ਅਫ਼ਜਾਈ
 
ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨੂੰ ਆਪਣੇ ਪਰਿਵਾਰਾਂ ਤੇ ਆਲੇ ਦੁਆਲੇ ਵਸਦੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਲਈ ਆਖਿਆ
 
ਦਲਜੀਤ ਕੌਰ ਭਵਾਨੀਗੜ੍ਹ
 
ਦਿੜ੍ਹਬਾ/ਛਾਜਲੀ/ਸੰਗਰੂਰ, 17 ਜਨਵਰੀ, 2022: ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਜ਼ਿਲੇ ਵਿੱਚ ਕੋਵਿਡ ਵੈਕਸੀਨੇਸ਼ਨ ਦੇ ਵਿਸ਼ੇਸ ਕੈਂਪਾਂ ਵਿੱਚ ਵੱਧ ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਵਾਉਣ ਦੀ ਵਿੱਢੀ ਮੁਹਿੰਮ ਨੂੰ ਸਫ਼ਲਤਾ ਦਾ ਜਾਮਾ ਪਹਿਨਾਉਣ ਲਈ ਦਿੜਬਾ ਤੇ ਛਾਜਲੀ ਦੇ ਵੱਖ ਵੱਖ ਕੈਂਪਾਂ ਦਾ ਅਚਨਚੇਤੀ ਨਿਰੀਖਣ ਕੀਤਾ। ਉਨਾਂ ਆਪਣੇ ਦੌਰੇ ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਤੋਂ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਹੌਂਸਲਾ ਅਫਜਾਈ ਕੀਤੀ ਅਤੇ ਕਿਹਾ ਕਿ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਅਜਿਹੇ ਲੋਕਾਂ ਨੂੰ ਪ੍ਰੇਰਿਤ ਕਰਕੇ ਟੀਕਾਕਰਨ ਜ਼ਰੂਰ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ ਜੋ ਹਾਲੇ ਤੱਕ ਟੀਕਾਕਰਨ ਤੋਂ ਵਾਂਝੇ ਹਨ। 
 
ਇਸ ਮੌਕੇ ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਓਮੀਕਰੋਨ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਦੀ ਚੌਕਸੀ ਨਾਲ ਪਾਲਣਾ ਕਰਨੀ ਬੇਹੱਦ ਜ਼ਰੂਰੀ ਹੈ। ਉਨਾਂ ਕਿਹਾ ਕਿ ਸਿਹਤ ਸਲਾਹਾਂ ਦੀ ਅਣਦੇਖੀ ਕਰਕੇ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਕੀਮਤੀ ਜਾਨ ਤੋਂ ਜੋਖਿਮ ਵਿੱਚ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
 
ਦਿੜ੍ਹਬਾ ਦੇ ਪਿੰਡ ਜਨਾਲ ਅਤੇ ਛਾਜਲੀ ਵਿਖੇ ਵਿਸ਼ੇਸ਼ ਕੈਂਪਾਂ ਵਿੱਚ ਅਚਨਚੇਤੀ ਸ਼ਾਮਲ ਹੁੰਦਿਆਂ ਜ਼ਿਲਾ ਚੋਣ ਅਫ਼ਸਰ ਨੇ ਉਥੇ ਟੀਕਾਕਰਨ ਕਰਵਾਉਣ ਪੁੱਜੇ ਨਾਗਰਿਕਾਂ ਨਾਲ ਵੀ ਗਲਬਾਤ ਕੀਤੀ ਅਤੇ ਟੀਕਾਕਰਨ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਕਿ ਮਾਸਕ ਪਾ ਕੇ ਰੱਖਣਾ ਬੇਹੱਦ ਜ਼ਰੂਰੀ ਹੈ ਤੇ ਇੱਕ ਦੂਜੇ ਤੋਂ ਦੂਰੀ ਤੇ ਵਾਰ ਵਾਰ ਹੱਥ ਧੋਂਦੇ ਰਹਿਣ ਜਿਹੀਆਂ ਮੁਢਲੀਆਂ ਹਦਾਇਤਾਂ ਬਾਰੇ ਲਗਾਤਾਰ ਇਕ ਦੂਜੇ ਨੂੰ ਸੁਚੇਤ ਰੱਖਿਆ ਜਾਵੇ ਤਾਂ ਜੋ ਕੋਰੋਨਾ ਤੋਂ ਬਚਾਅ ਯਕੀਨੀ ਬਣਾਇਆ ਜਾ ਸਕੇ। 
 
ਇਸ ਦੌਰਾਨ ਰਿਟਰਨਿੰਗ ਅਫ਼ਸਰ ਦਿੜਬਾ ਸ਼੍ਰੀ ਰਾਜੇਸ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਸੁਨਾਮ ਸ਼੍ਰੀ ਜਸਪ੍ਰੀਤ ਸਿੰਘ ਵੀ ਉਨਾਂ ਦੇ ਨਾਲ ਸਨ।

ਵੀਡੀਓ

ਹੋਰ
Have something to say? Post your comment
X