*ਬਿਨਾਂ ਡਾਕਟਰ ਦੀ ਸਲਾਹ ਤੋਂ ਕੋਈ ਵੀ ਦਵਾਈ ਨਾ ਖਾਣ ਦੀ ਸਲਾਹ
ਮਾਨਸਾ, 18 ਜਨਵਰੀ : ਦੇਸ਼ ਕਲਿੱਕ ਬਿਓਰੋ
ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਟੀਕਾਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਲੜਕੀਆ ਵਿਖੇ ਕਰੋਨਾ ਵੈਕਸ਼ੀਨੇਸ਼ਨ ਲਗਾਉਣ ਲਈ ਕੈਂਪ ਲਗਾਇਆ ਗਿਆ।
ਇਸ ਮੌਕੇ ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਵੈਕਸੀਨ ਤੋਂ ਬਾਅਦ ਜੇਕਰ ਕਿਸੇ ਨੂੰ ਕੋਵਿਡ ਹੁੰਦਾ ਹੈ ਤਾਂ ਮਰੀਜ਼ ਨੂੰ ਹਸਪਤਾਲ ਦਾਖਲ ਹੋਣ ਦੀ ਬਹੁਤ ਘੱਟ ਲੋੜ ਹੁੰਦੀ ਹੈ ਅਤੇ ਜ਼ਿਆਦਾ ਗੰਭੀਰ ਹਾਲਾਤ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਟੈਸਟ ਕਰਵਾਉਣ ਦਾ ਇਹ ਲਾਭ ਹੁੰਦਾ ਹੈ ਕਿ ਛੋਟੀ ਉਮਰ ਦੇ ਵਿਅਕਤੀ ਜੇਕਰ ਜਲਦੀ ਟੈਸਟ ਕਰਵਾਉਂਦੇ ਹਨ ਤਾਂ ਉਹ ਆਪਣੇ ਪਰਿਵਾਰ ਅਤੇ ਸਮਾਜ ਨੂੰ ਬਿਮਾਰੀ ਤੋਂ ਬਚਾਅ ਸਕਦੇ ਹਨ। ਕਿਉਂਕਿ ਇਹ ਬਿਮਾਰੀ ਤੁਹਾਡੇ ਲਈ ਤਾਂ ਆਮ ਹੋ ਸਕਦੀ ਹੈ ਪਰੰਤੂ ਤੁਹਾਡੇ ਪਰਿਵਾਰ ਦੇ ਹੋਰ ਸੀਨੀਅਰ ਅਤੇ ਹੋਰ ਬਿਮਾਰੀ ਨਾਲ ਪੀੜਤ ਮੈਂਬਰਾਂ ਲਈ ਘਾਤਕ ਬਣ ਸਕਦੀ ਹੈ। ਉਨਾਂ ਕਿਹਾ ਕਿ ਬਿਨਾਂ ਡਾਕਟਰ ਦੀ ਸਲਾਹ ਤੋਂ ਕੋਈ ਵੀ ਦਵਾਈ ਨਹੀਂ ਖਾਣੀ ਚਾਹੀਦੀ।
ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਕੋਵਿਡ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਅੱਜ ਮਾਨਸਾ ਦੀਆਂ ਵੱਖ-ਵੱਖ ਥਾਵਾਂ ’ਤੇ ਟੀਕਾਕਰਨ ਕੈਂਪ ਲਗਾਏ ਗਏ, ਜਿਸ ਤਹਿਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਨਸਾ ਵਿਖੇ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 150 ਤੋਂ ਵੱਧ ਲੜਕੀਆਂ ਦੇ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਲਗਾਈ ਗਈ। ਉਨਾਂ ਦੱਸਿਆ ਕਿ ਇਸ ਵੈਕਸੀਨ ਨੂੰ ਲਗਵਾਉਣ ਲਈ ਲੜਕੀਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।