ਚੰਡੀਗੜ੍ਹ/20 ਜਨਵਰੀ/ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਦੇ DMC ‘ਚ ਦਾਖਲ ਪ੍ਰਕਾਸ਼ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਦਾਖ਼ਲ ਹਨ।ਜ਼ਿਕਰਯੋਗ ਹੈ ਕਿ 93 ਸਾਲਾ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਸਮੇਂ ਵੀ ਉਹ ਵਿਧਾਨ ਸਭਾ ਹਲਕੇ ਲੰਬੀ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ। ਬੁਢਾਪੇ ਦੇ ਬਾਵਜੂਦ ਉਹ ਰੋਜ਼ਾਨਾ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮਿਲ ਰਹੇ ਸਨ। ਹੁਣ ਤੱਕ ਉਹ 50 ਤੋਂ ਵੱਧ ਪਿੰਡਾਂ ਵਿੱਚ ਲੋਕਾਂ ਨੂੰ ਮਿਲ ਚੁੱਕੇ ਹਨ। ਪਰ ਹੁਣ ਉਨ੍ਹਾਂ ਦੇ ਬੀਮਾਰ ਹੋਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਚਿੰਤਤ ਹਨ।