ਸੋਸ਼ਲ ਮੀਡੀਆ ਉਤੇ ਆਡੀਓ ਵਾਇਰਲ
ਚੰਡੀਗੜ੍ਹ, 20 ਜਨਵਰੀ, ਦੇਸ਼ ਕਲਿੱਕ ਬਿਓਰੋ :
ਚੋਣਾਂਵੀਂ ਮਾਹੌਲ ਵਿੱਚ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਵਾਈਰਲ ਹੋ ਰਹੀ ਹੈ। ਇਹ ਆਡੀਓ ਕਾਂਗਰਸੀ ਮੰਤਰੀ ਆਸ਼ੂ ਦੀ ਇਕ ਕੱਚੇ ਅਧਿਆਪਕ ਨਾਲ ਹੋਈ ਗੱਲਬਾਤ ਦੱਸੀ ਜਾ ਰਹੀ ਹੈ। ਪ੍ਰੰਤੂ ਇਸ ਆਡੀਓ ਦੀ ਕੋਈ ਪੁਸ਼ਟੀ ਨਹੀਂ ਹੋਈ।
ਇਹ ਵੀ ਪੜ੍ਹੋ : ਪਿਛਲੇ 2 ਸਾਲਾਂ ਤੋਂ ਪੈ ਰਹੇ ਵਿਦਿਅਕ ਘਾਟੇ ਨੂੰ ਪੂਰਨ ਲਈ ਬਿਨਾਂ ਦੇਰੀ ਸਕੂਲ-ਕਾਲਜ ਖੋਲ੍ਹਣ ਦੀ ਮੰਗ
ਪੰਜਾਬ ਦੀ ਕਾਂਗਰਸ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਕੱਚੇ ਅਧਿਆਪਕ ਯੂਨੀਅਨ ਦੇ ਆਗੂ ਨਾਲ ਗੱਲਬਾਤ ਦੀ ਰਿਕਾਰਡਿੰਗ ਵਾਇਰਲ ਹੋਈ ਹੈ। ਇਸ ਆਡੀਓ ਵਿੱਚ ਅਧਿਆਪਕ ਆਪਣੀਆਂ ਮੰਗਾਂ ਸਬੰਧੀ ਮੰਤਰੀ ਨਾਲ ਗੱਲਬਾਤ ਕਰਦਾ ਹੋਇਆ ਕਿਹਾ ਕਿ ਸਰਕਾਰ ਵੱਲੋਂ ਸਾਡੀ ਧਨਖਾਹ ਵਿੱਚ 6600 ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਰਕੇ ਅਜੇ ਤੱਕ ਨਹੀਂ ਮਿਲਿਆ। ਇਸ ਤੋਂ ਬਾਅਦ ਮੰਤਰੀ ਆਸ਼ੂ ਕਹਿ ਰਹੇ ਹਨ ਕਿ ਮਨਪ੍ਰੀਤ ਬਾਦਲ ਸਾਡੀ ਬਦਨਾਮੀ ਕਰਵਾ ਰਿਹਾ ਹੈ। ਅਧਿਆਪਕ ਨੇ ਕਿਹਾ ਕਿ ਅਸੀਂ ਅੱਜ ਤੱਕ ਕਾਂਗਰਸ ਨੂੰ ਵੋਟ ਪਾਉਂਦੇ ਆਏ ਹਾਂ, ਪਰ ਕਾਂਗਰਸ ਨੂੰ ਹਰਾਉਣ ਦਾ ਕਾਰਨ ਮਨਪ੍ਰੀਤ ਸਿੰਘ ਬਾਦਲ ਹੋਵੇਗਾ। ਇਸ ਉਤੇ ਕੈਬਨਿਟ ਮੰਤਰੀ ਆਸ਼ੂ ਵੱਲੋਂ ਕਿਹਾ ਕਿ ਮਨਪ੍ਰੀਤ ਦੀ ਮੰਜੀ ਠੋਕੋ, ਤੁਸੀਂ ਕਾਂਗਰਸ ਨੂੰ ਕਿਉਂ ਠੋਕਦੇ ਹੋ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਮਨਪ੍ਰੀਤ ਬਾਦਲ ਨਾਲ ਇਸ ਸਬੰਧੀ ਸਖਤੀ ਨਾਲ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਚਰਨਜੀਤ ਸਿੰਘ ਚੰਨੀ ਨੂੰ ਦੱਸਾਂਗਾ।
(advt53)