ਚੰਡੀਗੜ੍ਹ, 08 ਅਗਸਤ :
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਆਮ ਜਨਤਾ ਦੇ ਇਲਾਵਾ ਰਾਜਨੀਤਿਕ ਨੇਤਾਵਾਂ ਤੋਂ ਬਾਅਦ ਹੁਣ ਪਾਲੀਵੁੱਡ ਇੰਡਸਟਰੀ ਵਿੱਚ ਕੋਰੋਨਾ ਨੇ ਐਂਟਰੀ ਮਾਰ ਲਈ ਹੈ। ਸ਼ਨੀਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪੋਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਵਿੱਚ ਖਲਬਲੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਪ੍ਰੇਸ਼ਾਨੀ ਦੇ ਚਲਦਿਆਂ ਉਹ ਹਸਪਤਾਲ ਗਏ ਸਨ, ਜਿੱਥੇ ਉਨ੍ਹਾਂ ਦਾ ਕੋਰੋਨਾ ਟੈਸਟ ਹੋਇਆ ਸੀ। ਸ਼ਨੀਵਾਰ ਨੂੰ ਉਨ੍ਹਾਂ ਦੀ ਰਿਪੋਰਟ ਪੋਜ਼ੀਟਿਵ ਆਈ ਹੈ। ਪ੍ਰੰਤੂ ਅਜੇ ਤੱਕ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਕਿਸੇ ਵੀ ਸੋਸ਼ਲ ਮੀਡੀਆ ਉਤੇ ਇਸ ਸਬੰਧੀ ਅਧਿਕਾਰਤ ਜਾਣਕਾਰੀ ਨਹੀਂ ਦਿੱਲੀ