ੜਵੀਂ ਦਿੱਲੀ: 31 ਜਨਵਰੀ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਨੇ ਦੇਸ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ |
ਸ: ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਸਿੱਖਾਂ ਦੇ ਪੰਥਕ ਮਸਲਿਆਂ ਬਾਰੇ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਬੇਨਤੀ ਕੀਤੀ |
ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ |
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਇਹਨਾਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ |