ਕਿਹਾ, ਰਾਹੁਲ ਗਾਂਧੀ ਨੂੰ ਕੀਤਾ ਗਿਆ ਗੁੰਮਰਾਹ
ਚੰਡੀਗੜ੍ਹ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਪਾਰਟੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚੇਹਰਾ ਬਣਾਉਣ ਉਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਵਾਲ ਚੁੱਕੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਤ ਤੇ ਗਰੀਬ ਦੀ ਥਾਂ ਕਾਬਲੀਅਤ ਨੂੰ ਤਰਜੀਹ ਦੇਣੀ ਚਾਹੀਦੀ ਹੈ, ਚੰਨੀ ਨਾਲੋਂ ਸਿੱਧੂ ਜ਼ਿਆਦਾ ਚੰਗੇ ਉਮੀਦਵਾਰ ਸਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਾਡੇ ਨਾਲੋਂ ਅਮੀਰ ਹਨ। ਉਨ੍ਹਾਂ ਕਿਹਾ ਕਿ ਕਾਬਲੀਅਤ ਦੇ ਅਨੁਸਾਰ ਮੁੱਖ ਮੰਤਰੀ ਦਾ ਚੇਹਰਾ ਐਲਾਨਿਆ ਜਾਣਾ ਚਾਹੀਦਾ ਸੀ।