ਪੰਜਾਬ ਵਿੱਚ ਵਰਚੂਅਲ ਰੈਲੀ ਨੂੰ ਕੀਤਾ ਸੰਬੋਧਨ
ਚੰਡੀਗੜ੍ਹ/8 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਸਤਿ ਸ਼੍ਰੀ ਅਕਾਲ ਨਾਲ ਕੀਤੀ। ਇਸ ਤੋਂ ਬਾਅਦ ਰੈਲੀ ਨਾਲ ਜੁੜੇ ਲੋਕਾਂ ਦਾ ਪੰਜਾਬੀ ਵਿੱਚ ਸਵਾਗਤ ਕੀਤਾ ਗਿਆ। ਪੀਐਮ ਨੇ ਕਿਹਾ ਕਿ ਕਾਂਗਰਸ ਨੇ ਸਰਕਾਰ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਕੈਂਸਰ ਦਿੱਤਾ ਹੈ। ਇਸ ਦੀ ਬਜਾਏ ਕਿਸਾਨਾਂ ਨੂੰ ਆਧੁਨਿਕ ਕੋਲਡ ਸਟੋਰਾਂ, ਫੂਡ ਪਾਰਕਾਂ ਅਤੇ ਫੂਡ ਪ੍ਰੋਸੈਸਿੰਗ ਸਹੂਲਤਾਂ ਦੀ ਲੋੜ ਹੈ।ਆਪਣੇ ਉਤਪਾਦ ਲਈ ਬਿਹਤਰ ਕਨੈਕਟੀਵਿਟੀ ਦੀ ਲੋੜ ਹੈ। ਸਾਡੀ ਡਬਲ ਇੰਜਣ ਵਾਲੀ ਸਰਕਾਰ ਇਸ 'ਤੇ ਤੇਜ਼ੀ ਨਾਲ ਕੰਮ ਕਰੇਗੀ। ਪੰਜਾਬ ਦੇ ਕਿਸਾਨਾਂ ਨੂੰ ਖੇਤੀ 'ਤੇ ਹੋਣ ਵਾਲੇ ਖਰਚੇ ਘਟਾ ਕੇ ਆਮਦਨ ਵਧਾਉਣ ਨੂੰ ਪਹਿਲ ਦੇਣਗੇ। ਛੋਟੇ ਕਿਸਾਨਾਂ ਦੀ ਭਲਾਈ ਲਈ ਬਜਟ ਵਿੱਚ ਖਾਦ ਸਬਸਿਡੀ ਲਈ ਰਿਕਾਰਡ ਰਾਸ਼ੀ ਰੱਖੀ ਗਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਦਯੋਗਿਕ ਕੇਂਦਰਾਂ ਨੂੰ ਇੱਕ ਜ਼ਿਲ੍ਹਾ-ਇੱਕ ਉਤਪਾਦ ਦੇ ਤਹਿਤ ਵਿਕਸਤ ਕੀਤਾ ਜਾਵੇਗਾ। ਲੁਧਿਆਣਾ ਦੇ ਟੈਕਸਟਾਈਲ ਸੈਕਟਰ ਨੂੰ ਵਧਾਇਆ ਜਾਵੇਗਾ। ਇਸ ਦੇ ਲਈ ਉਦਯੋਗ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ। ਡਬਲ ਇੰਜਣ ਵਾਲੀ ਸਰਕਾਰ ਅਧੀਨ ਪੰਜਾਬ ਤੇਜ਼ੀ ਨਾਲ ਵਿਕਾਸ ਕਰੇਗਾ।ਉਨ੍ਹਾਂ ਕਿਹਾ ਕਿ ਕੁਝ ਲੋਕ ਹਮੇਸ਼ਾ ਸਿੱਖ ਮਰਿਆਦਾ ਦੇ ਵਿਰੋਧ ਵਿੱਚ ਨਜ਼ਰ ਆਏ ਜਦੋਂ ਕਿ ਭਾਜਪਾ ਅਤੇ ਐਨਡੀਏ ਦੀਆਂ ਭਾਈਵਾਲ ਪਾਰਟੀਆਂ ਹਮੇਸ਼ਾ ਇਸ ਦੇ ਨਾਲ ਖੜ੍ਹੀਆਂ ਹਨ। ਕੁਝ ਲੋਕਾਂ ਲਈ ਪੰਜਾਬ ਸਿਰਫ਼ ਸੱਤਾ ਦਾ ਸਾਧਨ ਹੀ ਰਿਹਾ ਹੈ। ਸਾਡੇ ਲਈ ਗੁਰੂ ਪਰੰਮਪਰਾ ਅਤੇ ਪੰਜਾਬੀਆਂ ਦੀ ਸੇਵਾ ਅਤੇ ਸਤਿਕਾਰ ਦੀ ਪਰੰਪਰਾ ਨੂੰ ਨਿਭਾਉਣ ਦਾ ਮਾਧਿਅਮ ਰਹੇ ਹਨ।