ਮੋਰਿੰਡਾ, 9 ਫਰਵਰੀ, (ਭਟੋਆ) :
ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿੱਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਉਹਨਾਂ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ। ਜਿਸ ਤਹਿਤ ਪਿੰਡ ਸੱਖੋਮਾਜਰਾ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਅਤੇ ਰਮਨਦੀਪ ਸਿੰਘ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਅਤੇ ਉਮੀਦ ਕਰਦੇ ਹਨ ਕਿ ਜਿਸ ਤਰਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਵਲੋਂ ਵਿਕਾਸ ਕੀਤਾ ਹੈ, ਉਸੇ ਤਰਾਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਵਿਕਾਸ ਕਾਰਜ ਹੋਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਨ.ਪੀ. ਰਾਣਾ ਤੇ ਹੋਰ ਪਾਰਟੀ ਵਰਕਰ ਮੌਜੂਦ ਸਨ।