ਕਿਹਾ, ਭਾਜਪਾ ਵੱਲੋਂ ਚਲਾਇਆ ਜਾ ਰਿਹਾ ਸੀ, ਅਸੀਂ ਬਦਲ ਦਿੱਤਾ
ਕੋਟਕਪੂਰਾ, 13 ਫਰਵਰੀ, ਦੇਸ਼ ਕਲਿੱਕ ਬਿਓਰੋ:
ਪੰਜਾਬ 'ਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਪਹੁੰਚੀ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ਪੰਜਾਬ ਫੇਰੀ ਮੌਕੇ ਉਨ੍ਹਾਂ ਕੈਪਟਨ ਸਰਕਾਰ ਦੇ ਕਾਰਜਕਾਲ 'ਤੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਇਸ ਨੂੰ "ਬਦਲਿਆ" ਗਿਆ ਹੈ ਕਿਉਂਕਿ ਇਸਨੂੰ "ਕੇਂਦਰ ਤੋਂ ਭਾਜਪਾ ਦੁਆਰਾ ਚਲਾਇਆ ਗਿਆ ਸੀ"। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਕਿ ਸਾਨੂੰ ਪਤਾ ਸੀ ਕਿ ਕੁਝ ਗਲਤ ਹੋ ਰਿਹਾ ਹੈ। ਇਸ ਲਈ ਅਸੀਂ ਲੀਡਰਸ਼ਿਪ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚਰਨਜੀਤ ਸਿੰਘ ਚੰਨੀ ਨੂੰ ਲੱਭ ਲਿਆ ਹੈ, ਜੋ ਤੁਹਾਡੇ ਵਿੱਚੋਂ ਇੱਕ ਹੈ। ਉਹ ਤੁਹਾਡੀਆਂ ਸਮੱਸਿਆਵਾਂ ਨੂੰ ਜਾਣਦਾ ਅਤੇ ਮਹਿਸੂਸ ਕਰਦਾ ਹੈ। ਪੰਜਾਬ ਵਿੱਚ ਬਦਲਦੇ ਸਿਆਸੀ ਸਮੀਕਰਨਾਂ ਦਰਮਿਆਨ ਇਹ ਸ਼ਾਇਦ ਪਹਿਲੀ ਵਾਰ ਹੈ, ਜਦੋਂ ਪ੍ਰਿਅੰਕਾ ਗਾਂਧੀ ਨੇ ਸੱਤਾ ਤਬਦੀਲੀ ਅਤੇ ਸਾਬਕਾ ਸੀਐਮ ਅਮਰਿੰਦਰ ਸਿੰਘ ਨੂੰ ਲੈ ਕੇ ਆਪਣੀ ਚੁੱਪੀ ਤੋੜੀ ਹੈ।