ਬਠਿੰਡਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ :
ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਰੋਕਣ ਦੀ ਬਜਾਏ ਰੋਜ਼ਾਨਾ ਪਾਰਟੀ ਆਗੂ ਇਕ-ਦੂਜੇ ਆਗੂ ਉਤੇ ਦੋਸ਼ ਲਗਾ ਰਹੇ ਹਨ। ਕਾਂਗਰਸ ਦੇ ਬਠਿੰਡਾ ਦਿਹਾਤੀ ਤੋਂ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਅਕਾਲੀ ਦਲ ਨਾਲ ਸਮਝੌਤਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ, ਗਿੱਦੜਬਾਹਾ ਤੋਂ ਰਾਜਾ ਵੜਿੰਗ, ਮੁਕਤਸਰ ਤੋਂ ਕਰਨ ਬਰਾੜ ਨੂੰ ਹਰਾਉਣ ਲਈ ਮਨਪ੍ਰੀਤ ਬਾਦਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਤੋਂ ਇਸ ਗੱਲ ਦਾ ਬਦਲਾ ਲੈ ਰਿਹਾ ਹੈ ਕਿ ਲੋਕ ਸਭਾ ਚੋਣਾਂ ਸਮੇਂ ਮੈਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੀ ਮਦਦ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਸਮੇਂ ਮਨਪ੍ਰੀਤ ਬਾਦਲ ਨੇ ਹੀ ਕਾਂਗਰਸੀ ਉਮੀਦਵਾਰ ਨੂੰ ਹਰਾਇਆ ਸੀ।