ਬਠਿੰਡਾ, 17 ਫਰਵਰੀ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਉਤਾਰੇ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਇਕ ਸ਼ਰਾਬੀ ਅਤੇ ਅਨਪੜ੍ਹ ਵਿਅਕਤੀ ਹੈ। ਚਰਨਜੀਤ ਸਿੰਘ ਚੰਨੀ ਬਠਿੰਡਾ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ‘ਆਪ’ ਪਾਰਟੀ ਨੂੰ ਆਪਣਾ ਨਿਸ਼ਾਨਾ ਬਣਾਇਆ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਨੇ ਤਿੰਨ ਸਾਲ ਵਿੱਚ 12ਵੀਂ ਦੀ ਕਲਾਸ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਸ਼ਰਾਬੀ ਤੇ ਅਨਪੜ੍ਹ ਵਿਅਕਤੀ ਨੂੰ ਅਸੀਂ ਪੰਜਾਬ ਦੀ ਕਮਾਂਡ ਕਿਵੇਂ ਦੇ ਸਕਦੇ ਹਾਂ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੜ ਤੋਂ ਬਹੁਮਤ ਲੈ ਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿੱਕ ਕਾਂਗਰਸ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾ ਕੇ ਜਿਤਾਉਣ।