ਚੰਡੀਗੜ੍ਹ/17 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਥਿਤ ਤੌਰ ‘ਤੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੇ ਗਏ ਫਿਰਕੂ ਅਤੇ ਫੁੱਟ ਪਾਊ ਬਿਆਨ ਲਈ ਸੰਯੁਕਤ ਸਮਾਜ ਮੋਰਚਾ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਨੂੰ ਸ਼ਿਕਾਇਤ ਕੀਤੀ ਹੈ।
ਮੋਰਚੇ ਨੇ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਚੋਣਾਂ ਦੇ ਸਬੰਧ ਵਿੱਚ ਰੈਲੀਆਂ, ਪ੍ਰੈਸ ਕਾਨਫਰੰਸ ਅਤੇ ਹੋਰ ਬਿਆਨਬਾਜ਼ੀ ਕਰਨ 'ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਹੈ। ਮੋਰਚੇ ਨੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਆਈਪੀਸੀ ਅਤੇ ਆਰਪੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰਨ ਦੀ ਵੀ ਬੇਨਤੀ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕਥਿਤ ਤੌਰ ‘ਤੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੇ ਗਏ ਫਿਰਕੂ ਅਤੇ ਫੁੱਟ ਪਾਊ ਬਿਆਨ ਲਈ ਸੰਯੁਕਤ ਸਮਾਜ ਮੋਰਚੇ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਸ਼ਿਕਾਇਤ ਕੀਤੀ ਹੈ।