ਕਿਹਾ, ਕੈਪਟਨ ਗਰੀਬਾਂ ਨੂੰ ਮੁਫਤ ਬਿਜਲੀ ਦੇਣ ਦੇ ਵਿਰੋਧੀ ਸਨ
ਫਤਿਹਗੜ੍ਹ ਸਾਹਿਬ, 17 ਫਰਵਰੀ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰੜੇ ਹੱਥੀਂ ਲਿਆ। ਰਾਹੁਲ ਗਾਂਧੀ ਨੇ ਬੋਲਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਲਈ ਹਟਾਇਆ ਗਿਆ ਕਿ ਉਹ ਲੋਕਾਂ ਨੂੰ ਸਹੂਲਤਾਂ ਦੇਣ ਦੇ ਵਿਰੋਧੀ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁੱਦੇ ਤੋਂ ਇਸ ਲਈ ਹਟਾਇਆ ਗਿਆ ਕਿ ਉਹ ਗਰੀਬ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੇ ਹੱਕ ਵਿੱਚ ਨਹੀਂ ਸਨ। ਰਾਹੁਲ ਨੇ ਕਿਹਾ ਕਿ ਕੈਪਟਨ ਕਹਿੰਦੇ ਰਹੇ ਹਨ ਕਿ ਬਿਜਲੀ ਸਪਲਾਈ ਕਰਨ ਵਾਲੀਆਂ ਕੰਪਨੀਆਂ ਨਾਲ ਉਨ੍ਹਾਂ ਦਾ ਕੰਟਰੈਕਟ ਹੈ। ਅਮਰਿੰਦਰ ਨੇ ਮੈਨੂੰ ਕਿਹਾ ਕਿ ਅਸੀਂ ਬਿਜਲੀ ਮੁਆਫ ਨਹੀਂ ਕਰ ਸਕਦੇ ਕਿਉਂਕਿ ਸਾਡਾ ਬਿਜਲੀ ਕੰਪਨੀਆਂ ਨਾਲ ਕੰਟਰੈਕਟ ਹੈ।
ਉਨ੍ਹਾਂ ਕਿਹਾ ਕਿ ਮੈਂ ਕੈਪਟਨ ਨੂੰ ਕਿਹਾ ਕਿ ਆਪ ਪੰਜਾਬ ਦੇ ਮੁੱਖ ਮੰਤਰੀ ਹੋ, ਕੀ ਤੁਹਾਡਾ ਪੰਜਾਬ ਦੇ ਲੋਕਾਂ ਨਾਲ ਕੰਟਰੈਕਟ ਨਹੀਂ ਹੈ? ਇਹ ਸਵਾਲ ਮੈਂ ਚੰਨੀ ਨੂੰ ਪੁੱਛਿਆ ਕਿ ਤੁਸੀਂ ਮੁੱਖ ਮੰਤਰੀ ਬਣੇ ਹੈ ਅਤੇ ਬਿਜਲੀ ਮੁਆਫੀ ਦਾ ਪੰਜਾਬ ਦੇ ਕਰੀਬ ਲੋਕਾਂ ਦਾ ਮਾਮਲਾ ਹੈ। ਇਸਦੀ ਤੁਸੀਂ ਦੇਖਕੇ ਠੀਕ ਕਰੋ। ਚੰਨੀ ਨੇ ਕਿਹਾ ਕਿ ਸਾਡਾ ਕੰਟਰੈਕਟ ਕਿਸੇ ਨਾਲ ਹੈ। ਚੰਨੀ ਨੇ ਇਕਦਮ ਕਿਹਾ 1500 ਕਰੋੜ ਰੁਪਏ 20 ਲੱਖ ਪਰਿਵਾਰਾਂ ਨੂੰ ਮੁਆਫ ਕਰ ਦਿੱਤੇ। ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਮਜੀਠੀਆ ਤੋਂ ਮੁਆਫੀ ਕਿਉਂ ਮੰਗੀ?