ਮਾਨਸਾ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਪ੍ਰਚਾਰ ਕੀਤਾ ਗਿਆ ਜਿਸ ਨੂੰ ਲੈ ਕੇ ਪੁਲਿਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ।