ਕ੍ਰਿਸ਼ਨ ਕੁਮਾਰ ਕਰੇਗਾ ਜਾਂਚ
ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਅਤੇ ਲਾ ਪਟਿਆਲਾ ਵੱਲੋਂ ਸਹਾਇਕ ਪ੍ਰੋਫੈਸਰਾਂ ਅਤੇ ਹੋਰ ਸਟਾਫ ਦੀ ਭਰਤੀ ਸਬੰਧੀ ਇੰਟਰਵਿਊ ਕੀਤੀ ਜਾ ਰਹੀ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਇਸ ਦੀ ਜਾਂਚ ਕਰਕੇ 24 ਘੰਟਿਆਂ ਵਿਚ ਰਿਪੋਰਟ ਦੇਣ ਲਈ ਕਿਹਾ ਹੈ।