ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਭਾਜਪਾ ਆਗੂ ਦੀ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਕਹਿ ਰਹੇ ਹਨ ਕਿ ਜੇਕਰ ਭਾਜਪਾ ਨੂੰ ਵੋਟ ਨਹੀਂ ਪਾਉਣੀ ਤਾਂ ਕਾਂਗਰਸ ਨੂੰ ਵੋਟ ਪਾ ਦੇਣਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣਾ ਕਿਉਂਕਿ ਉਨ੍ਹਾਂ ਦੀ ਦੇਸ਼ ਨੂੰ ਤੋੜ ਵਾਲਿਆਂ ਨਾਲ ਯਾਰੀ ਹੈ। ਇਸ ਵੀਡੀਓ ਨੂੰ ਪੱਤਰਕਾਰ ਬਲਤੇਜ ਪੰਨੂੰ ਨੇ ਆਪਣੇ ਅਕਾਊਂਟ ਉਤੇ ਸਾਂਝਾ ਕੀਤਾ ਹੈ। ਭਾਜਪਾ ਦਾ ਸੂਬਾ ਪ੍ਰਧਾਨ ਕਹਿ ਰਿਹਾ ਹੈ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਵਾਲਾ ਦੇਸ਼ ਨਾਲ, ਪੰਜਾਬ ਨਾਲ ਗਦਾਰੀ ਕਰੇਗਾ। ਉਨ੍ਹਾਂ 'ਆਪ' ਦੀ ਥਾਂ ਕਾਂਗਰਸ ਨੂੰ ਵੋਟ ਪਾਉਣ ਦਾ ਸੱਦਾ ਦਿੱਤਾ।
VIDEO : ਦੇਖਣ ਲਈ ਇੱਥੇ ਕਲਿੱਕ ਕਰੋ