ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ। ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੀ ਗਈ ਵੀਡੀਓ ਦੇ ਆਧਾਰ ਉਤੇ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਚੋਣ ਕਮਿਸ਼ਨ ਵੱਲੋਂ ਮੋਹਾਲੀ ਦੇ ਐਸਐਸਪੀ ਨੂੰ ਮਾਮਲਾ ਦਰਜ ਕਰਨ ਸਬੰਧੀ ਕਿਹਾ ਗਿਆ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਵਿਰੋਧੀ ਆਗੂਆਂ ਨੂੰ ਗਦਾਰ ਕਹਿਣ ਦੇ ਮਾਮਲੇ ਵਿੱਚ ਇਹ ਕਾਰਵਾਈ ਹੋਈ ਹੈ।