ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਸੁਖਬੀਰ ਸਿੰਘ ਬਾਦਲ ਵਿਰੁੱਧ ਦੋ ਅਲੱਗ ਅਲੱਗ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਚੋਣ ਪ੍ਰਚਾਰ ਦਾ ਸਮਾਂ ਖਤਮ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉਤੇ ਪੋਸਟ ਕੀਤੀਆਂ ਗਈਆਂ ਵੀਡੀਓ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਉਤੇ ਦਰਜ ਕੀਤੀ ਗਈ ਹੈ।