ਮੋਰਿੰਡਾ, 20 ਫਰਵਰੀ, (ਭਟੋਆ) :
ਸੰਯੁਕਤ ਸਮਾਜ ਮੋਰਚਾ ਦੇ ਰੋਪੜ ਹਲਕੇ ਤੋਂ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵਲੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਦੇ ਖਿਲਾਫ਼ ਪੰਜਾਬ ਦੇ ਚੋਣ ਕਮਿਸ਼ਨਰ ਤੇ ਐਸਡੀਐਮ ਰੂਪਨਗਰ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਰੂਪਨਗਰ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੇ ਅੱਜ 20ਫਰਵਰੀ ਨੂੰ ਸੋਸ਼ਲ ਮੀਡੀਆ ਤੇ ਝੂਠੀ ਅਫਵਾਹ ਫੈਲਾਈ ਕਿ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵਲੋਂ ਕਾਂਗਰਸ ਪਾਰਟੀ ਨੂੰ ਹਮਾਇਤ ਕਰ ਦਿੱਤੀ ਹੈ। ਜਿਸ ਨਾਲ ਰੂਪਨਗਰ ਹਲਕੇ ਦੇ ਵੋਟਰਾਂ ਨੂੰ ਕਾਂਗਰਸ ਦੇ ਉਮੀਦਵਾਰ ਬਰਿੰਦਰ ਢਿੱਲੋਂ ਵਲੋਂ ਗੁਮਰਾਹ ਕੀਤਾ ਗਿਆ ਅਤੇ ਸੰਯੁਕਤ ਸਮਾਜ ਮੋਰਚਾ ਦੀ ਚੋਣ ਮੁਹਿੰਮ ਨੂੰ ਜਾਣਬੁੱਝ ਕੇ ਖਰਾਬ ਕੀਤਾ ਗਿਆ। ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਬਰਿੰਦਰ ਢਿੱਲੋਂ ਵਲੋਂ ਆਪਣੀ ਹਾਰ ਨੂੰ ਦੇਖਦੇ ਹੋਏ ਸੰਯੁਕਤ ਸਮਾਜ ਮੋਰਚਾ ਦੇ ਖਿਲਾਫ਼ ਸੋਸ਼ਲ ਮੀਡੀਆ ਵਿੱਚ ਝੂਠ ਅਫਵਾਹ ਫੈਲਾਈ ਗਈ ਹੈ। ਦਵਿੰਦਰ ਸਿੰਘ ਬਾਜਵਾ ਨੇ ਚੋਣ ਕਮਿਸ਼ਨ , ਸੰਯੁਕਤ ਸਮਾਜ ਮੋਰਚਾ ਦੀ ਚੋਣ ਮੁਹਿੰਮ ਨੂੰ ਪ੍ਭਾਵਿਤ ਕਰਨ ਅਤੇ ਚੋਣ ਜਾਬਤੇ ਦਾ ਉਲੰਘਣ ਕਰਨ ਦੇ ਦੋਸ਼ੀ ਕਾਂਗਰਸ ਪਾਰਟੀ ਦੇ ਰੂਪਨਗਰ ਹਲਕੇ ਤੋਂ ਉਮੀਦਵਾਰ ਬਰਿੰਦਰ ਢਿੱਲੋਂ ਦੇ ਖਿਲਾਫ਼ ਸਖਤ ਕਾਰਵਾਈ ਕਰੇ।