ਚੰਡੀਗੜ੍ਹ/26 ਫ਼ਰਵਰੀ/ਦੇਸ਼ ਕਲਿਕ ਬਿਊਰੋ:
ਰੂਸ-ਯੂਕਰੇਨ ਜੰਗ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਪੰਜਾਬ ਸਰਕਾਰ ਨੇ 24x7 ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਵਿੱਚ ਯੂਕਰੇਨ ਵਿੱਚ ਫਸੇ ਵਿਅਕਤੀ ਆਪਣੇ ਬਾਰੇ ਜਾਣਕਾਰੀ ਦੇ ਸਕਦੇ ਹਨ। ਇਸ ਤੋਂ ਇਲਾਵਾ ਰਿਸ਼ਤੇਦਾਰ ਵੀ ਸਰਕਾਰ ਨੂੰ ਸੂਚਨਾ ਦੇ ਸਕਦੇ ਹਨ। ਪੰਜਾਬ ਤੋਂ ਕਾਲਾਂ ਲਈ ਇੱਕ ਹੈਲਪਲਾਈਨ ਨੰਬਰ 1100 ਅਤੇ ਵਿਦੇਸ਼ਾਂ ਤੋਂ ਕਾਲਾਂ ਲਈ 0172-4111905 ਨੰਬਰ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਸੂਚਨਾ ਤੁਰੰਤ ਭਾਰਤ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਜਿਸ ਰਾਹੀਂ ਉਨ੍ਹਾਂ ਨੂੰ ਯੂਕਰੇਨ ਤੋਂ ਬਚਾਇਆ ਜਾ ਸਕਦਾ ਹੈ। ਏਡੀਜੀਪੀ ਐੱਮਐੱਫ ਫਾਰੂਕੀ ਨੂੰ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਲਾਇਆ ਗਿਆ ਹੈ।