ਨਵੀਂ ਦਿੱਲੀ/7 ਮਾਰਚ/ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਲਗਭਗ 35 ਮਿੰਟ ਤੱਕ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ। ਪੀਐਮ ਮੋਦੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਲਗਾਤਾਰ ਗੱਲਬਾਤ ਲਈ ਯਤਨਾਂ ਦੀ ਵੀ ਸ਼ਲਾਘਾ ਕੀਤੀ। ਜ਼ੇਲੇਂਸਕੀ ਤੋਂ ਬਾਅਦ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਵੀ ਗੱਲਬਾਤ ਕਰਨਗੇ।ਜ਼ੇਲੇਨਸਕੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਯੂਕਰੇਨ ਸਰਕਾਰ ਦੀ ਮਦਦ ਕਰਨ ਲਈ ਜ਼ੇਲੇਨਸਕੀ ਦਾ ਧੰਨਵਾਦ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਯੂਕਰੇਨ ਦੀ ਸਰਕਾਰ ਸੁਮੀ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਵਿੱਚ ਮਦਦ ਕਰਦੀ ਰਹੇਗੀ।