Hindi English Wednesday, 30 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਦੇ ਨਾਲ ਨਾਲ ਪੋਸ਼ਟਿਕ ਖੁਰਾਕ ਜਰੂਰੀ: ਸਿਵਲ ਸਰਜਨ ਡਾ.ਪਰਮਿੰਦਰ ਕੌਰ

Updated on Wednesday, March 09, 2022 17:00 PM IST

 
ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਕੈਂਪ
 
ਦਲਜੀਤ ਕੌਰ ਭਵਾਨੀਗੜ੍ਹ
 
ਸੰਗਰੂਰ, 9 ਮਾਰਚ, 2022: ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਹਿਦਾਇਤਾਂ ਦਾ ਪਾਲਣ ਕਰਦੇ ਹੋਏ 9 ਮਾਰਚ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜਿਲਾ ਸਿਹਤ ਵਿਭਾਗ ਵੱਲੋਂ ਅਧੀਨ ਆਉਂਦੇ ਸਰਕਾਰੀ ਹਸਪਤਾਲਾਂ ਵਿਚ ਪਹਿਲੀ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਗਾਏ। 
 
ਇਸ ਸੰਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪਹਿਲੀ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ-ਡਵੀਜਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ। 
 
ਉਹਨਾਂ ਦੱਸਿਆਂ ਕਿ ਇਹਨਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈੈੱਕਅਪ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐੱਚ.ਆਈ.ਵੀ ਟੈਸਟ, ਸ਼ੂਗਰ, ਥਾਇਰਾਇਡ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ। 
 
ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਕਿਹਾ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ,ਥਾਈਰਾਇਡ ਰੋਗ ਆਦਿ ਦੀ ਭਾਲ ਕਰਕੇ ਉਹਨਾ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋਂ ਤੰਦਰੁਸਤ ਰਹਿਣ।
 
ਇਸ ਤੋਂ ਇਲਾਵਾ ਡਾ ਇੰਦਰਜੀਤ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਇਹ ਕੈਂਪਹਰ ਮਹੀਨੇ ਦੀ 9 ਤਰੀਕ ਨੂੰ ਗਰਾਊਂਡ ਪੱਧਰ ਤਕ ਲਗਾਏ ਜਾਂਦੇ ਹਨ। ਉਨ੍ਹਾਂ ਨੇ ਗਰਭਵਤੀ ਮਾਵਾਂ ਨੂੰ ਕੋਵਿਡ ਟੀਕਾਕਰਣ ਕਰਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਾਉਣ ਲਈ ਪ੍ਰੇਰਿਤ ਕੀਤਾ।

ਵੀਡੀਓ

ਹੋਰ
Have something to say? Post your comment
X